ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਆਪਣੇ ਵਾਹਿਗੁਰੂ, ਸੁਆਮੀ ਮਾਲਕ ਦਾ ਮਿਸਰਨ ਕਰਨ ਦੁਆਰਾ, ਬੰਦੇ ਦਾ ਚਿਹਰਾ ਰੌਸ਼ਨ ਹੋ ਜਾਂਦਾ ਹੈ ਅਤੇ ਉਹ ਇਨਸਾਨਾਂ ਵਿੱਚੋਂ ਮੁਖੀਆ ਹੋ ਜਾਂਦਾ ਹੈ। ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ ਨਾਨਕ, ਗੁਰੂ ਜੀ ਸੁਆਮੀ ਵਾਹਿਗੁਰੂ ਦੇ ਸਰੂਪ ਹਨ। ਜਿਨ੍ਹਾਂ ਨਾਲ ਮਿਲਣ ਦੁਆਰਾ ਵਾਹਿਗੁਰੂ ਦਾ ਨਾਮ ਪ੍ਰਾਪਤ ਹੁੰਦਾ ਹੈ। ਪਉੜੀ ॥ ਪਉੜੀ। ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਹੇ ਪ੍ਰਭੂ! ਤੂੰ ਖੁਦ ਹੀ ਪੂਰਨ ਪੁਰਸ਼ ਅਤੇ ਅਭਿਆਸੀ ਹੈਂ। ਤੂੰ ਖੁਦ ਹੀ ਯੋਗੀਆਂ ਦਾ ਯੋਗੀ ਹੈਂ। ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂੰ ਆਪ ਹੀ ਸੁਆਦਾਂ ਦਾ ਸੁਆਦ ਲੈਣ ਵਾਲਾ ਹੈਂ ਅਤੇ ਆਪ ਹੀ ਨਿਆਮਤਾਂ ਨੂੰ ਮਾਨਣ ਵਾਲਾ ਹੈਂ। ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਤੂੰ ਆਪਣੇ ਆਪ ਹੀ ਸਾਰੇ ਰਮ ਰਿਹਾ ਹੈਂ ਅਤੇ ਜੋ ਤੂੰ ਆਪ ਕਰਦਾ ਹੈਂ, ਕੇਵਲ ਉਹ ਹੀ ਹੁੰਦਾ ਹੈ। ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਮੁਬਾਰਕ, ਮੁਬਾਰਕ, ਮੁਬਾਰਕ, ਮੁਬਾਰਕ, ਮੁਬਾਰਕ ਹੈ ਸੱਚੇ ਗੁਰਾਂ ਦਾ ਸੱਚਾ ਮੇਲ-ਮਿਲਾਪ, ਜਿਸ ਦੇ ਰਾਹੀਂ ਬੰਦਾ ਹਰੀ ਨੂੰ ਮਿਲ ਪੈਂਦਾ ਹੈ ਤੇ ਉਸ ਦੇ ਨਾਮ ਨੂੰ ਉਚਾਰਦਾ, ਅਤੇ ਗਾਉਂਦਾ ਹੈ। ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ ਆਪਣੇ ਮੂੰਹ ਨਾਲ ਸਾਰੇ ਜਣੇ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਦਾ ਉਚਾਰਨ ਕਰੋ। ਵਾਹਿਗੁਰੂ ਉਚਾਰਨ ਕਰਨ ਦੁਆਰਾ ਸਾਰੇ ਗੁਨਾਹ ਧੋਤੇ ਜਾਂਦੇ ਹਨ। ਸਲੋਕ ਮਃ ੪ ॥ ਸਲੋਕ ਚੌਥੀ ਪਾਤਿਸ਼ਾਹੀ। ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਦਾ ਨਾਮ ਕੋਈ ਵਿਰਲਾ ਜਣਾ ਹੀ ਗੁਰਾਂ ਦੀ ਦਇਆ ਦੁਆਰਾ ਇਸ ਨੂੰ ਪਾਉਂਦਾ ਹੈ। ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਉਸ ਦੀ ਹੰਗਤਾ ਅਤੇ ਮੋਹ ਨਸ਼ਟ ਹੋ ਜਾਂਦੇ ਹਨ ਅਤੇ ਨਾਮ ਉਸ ਦੀਆਂ ਮੰਦੀਆਂ ਭਾਵਨਾਵਾਂ ਨੂੰ ਧੋ ਸੁਟਦਾ ਹੈ। ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ ਨਾਨਕ, ਜਿਸ ਦੇ ਲਈ ਮੁਢਲੀ ਐਸੀ ਲਿਖਤਕਾਰ ਹੈ, ਉਹ, ਰੈਣ ਅਤੇ ਦਿਹੁੰ ਸੁਆਮੀ ਦੀਆਂ ਸਿਫਤਾਂ ਉਚਾਰਨ ਕਰਦਾ ਹੈ। ਮਃ ੪ ॥ ਚੌਥੀ ਪਾਤਿਸ਼ਾਹੀ। ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਮਿਹਰਬਾਨ ਸੁਆਮੀ ਸਾਰਾ ਕੁਝ ਆਪ ਹੀ ਹੈ। ਜਿਹੜਾ ਕੁਝ ਵਾਹਿਗੁਰੂ ਆਪ ਕਰਦਾ ਹੈ, ਕੇਵਲ ਉਹ ਹੀ ਹੁੰਦਾ ਹੈ। ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਆਪੇ ਹੀ ਸੁਆਮੀ ਸਾਰੇ ਵਿਆਪਕ ਹੋ ਰਿਹਾ ਹੈ। ਵਾਹਿਗੁਰੂ ਜਿੱਡਾ ਵੱਡਾ ਹੋਰ ਕੋਈ ਨਹੀਂ। ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਜਿਹੜਾ ਕੁਝ ਵਾਹਿਗੁਰੂ ਸੁਆਮੀ ਨੂੰ ਚੰਗਾ ਲੱਗਦਾ ਹੈ, ਉਹ ਹੀ ਹੁੰਦਾ ਹੈ ਅਤੇ ਜੋ ਕੁਝ ਸੁਆਮੀ ਵਾਹਿਗੁਰੂ ਕਰਦਾ ਹੈ, ਕੇਵਲ ਉਹ ਹੀ ਨੇਪਰੇ ਚੜ੍ਹਦਾ ਹੈ। ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਕੋਈ ਜਣਾ ਉਸ ਦਾ ਮੁੱਲ ਨਹੀਂ ਪਾ ਸਕਦਾ। ਕਿਉਂਕਿ ਅਨੰਤ ਹੈ ਉਹ ਸੁਆਮੀ ਵਾਹਿਗੁਰੂ। ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ ਨਾਨਕ ਗੁਰਾਂ ਦੀ ਦਇਆ ਦੁਆਰਾ, ਪ੍ਰਭੂ ਦੀਆਂ ਸਿਫਤਾਂ ਕਰਨ ਨਾਲ ਬੰਦੇ ਦੇ ਸਰੀਰ ਤੇ ਚਿੱਤ ਵਿੱਚ ਠੰਡ ਵਰਤ ਜਾਂਦੀ ਹੈ। ਪਉੜੀ ॥ ਪਉੜੀ। ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਹੇ ਜਗਤ ਦੀ ਜਿੰਦ-ਜਾਨ ਵਾਹਿਗੁਰੂ! ਤੇਰਾ ਨੂਰ ਸਾਰਿਆਂ ਨੂਰਾਂ ਨੂੰ ਪ੍ਰਕਾਸ਼ਵਾਨ ਕਰ ਰਿਹਾ ਹੈ। ਤੂੰ, ਹੇ ਸੁਆਮੀ! ਸਾਰਿਆਂ ਦਿਲਾਂ ਨੂੰ ਆਪਣੀ ਪ੍ਰੀਤ ਨਾਲ ਰੰਗਦਾ ਹੈ। ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਸਾਰੇ ਤੇਰਾ ਸਿਮਰਨ ਕਰਦੇ ਹਨ, ਹੇ ਮੇਰੇ ਪਿਆਰਿਆਂ! ਸੱਚਾ, ਸੱਚਾ, ਹਾਂ ਸੱਚਾ ਹੈ, ਤੂੰ ਹੇ ਮੇਰੇ ਪਵਿੱਤਰ ਪ੍ਰਭੂ! ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਕੇਵਲ ਇਕ ਸੁਆਮੀ ਹੀ ਦੇਣ ਵਾਲਾ ਹੈ ਅਤੇ ਸਾਰਾ ਸੰਸਾਰ ਮੰਗਤਾ ਹੀ ਹੈ। ਸਾਰੇ ਮੰਗਤੇ ਪ੍ਰਭੂ ਪਾਸੋ ਖੈਰ ਮੰਗਦੇ ਅਤੇ ਪਿੰਨਦੇ ਹਨ। ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਤੂੰ ਆਪ ਹੀ ਨੌਕਰ ਹੈ ਅਤੇ ਸੁਆਮੀ ਹੈ। ਗੁਰਾਂ ਦੇ ਉਪਦੇਸ਼ ਦੁਆਰਾ ਪ੍ਰਾਣੀ ਸ਼੍ਰੇਸ਼ਟਾ ਦਾ ਪਰਮ ਸ਼੍ਰੇਸ਼ਟ ਹੋ ਜਾਂਦਾ ਹੈ ਜਾਂਦਾ ਹੈ। ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ ਸਾਰੇ ਜਣੇ, ਆਪਣੇ ਮੂੰਹ ਨਾਲ, ਉਚਾਰਨ ਕਰੋ ਕਿ ਵਾਹਿਗੁਰੂ ਸਾਰੀਆਂ ਇੰਦ੍ਰੀਆਂ ਦਾ ਸੁਆਮੀ ਹੈ, ਵਾਹਿਗੁਰੂ ਸਾਰੀਆਂ ਇੰਦ੍ਰੀਆਂ ਦਾ ਸੁਆਮੀ ਹੈ। ਇਸ ਤਰ੍ਹਾਂ ਤੁਸੀਂ ਸਾਰਿਆਂ ਮੇਵਿਆਂ ਦੇ ਮੇਵੇ ਨੂੰ ਪਾ ਲਉਗੇ। ਸਲੋਕ ਮਃ ੪ ॥ ਸਲੋਕ ਚੋਥੀ ਪਾਤਿਸ਼ਾਹੀ। ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਹੇ ਮੇਰੇ ਮਨੂਏ! ਤੂੰ ਆਪਣੇ ਸੁਆਮੀ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰ ਅਤੇ ਤੂੰ ਸੁਆਮੀ ਦੇ ਦਰਬਾਰ ਅੰਦਰ ਇੱਜ਼ਤ ਪਾਵੇਗਾ। ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਗੁਰਾਂ ਦੀ ਬਾਣੀ ਨਾਲ ਬਿਰਤੀ ਜੋੜਨ ਦੁਆਰਾ, ਤੂੰ ਉਸ ਮੇਵੇ ਨੂੰ ਪਾ ਲਵੇਗਾ, ਜਿਸ ਨੂੰ ਤੂੰ ਚਾਹੁੰਦਾ ਹੈ। ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਤੇਰੇ ਸਾਰੇ ਕੁਕਰਮ ਅਤੇ ਗੁਨਾਹ ਮਿਟ ਜਾਣਗੇ ਅਤੇ ਤੂੰ ਆਪਣੇ ਹੰਕਾਰ ਅਤੇ ਸਵੈ-ਹੰਗਤਾ ਤੋਂ ਖਲਾਸੀ ਪਾ ਜਾਵੇਗਾ। ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਗੁਰਾਂ ਦੀ ਦਇਆ ਦੁਆਰਾ, ਬੰਦੇ ਦਾ ਦਿਲ ਕੰਵਲ ਪ੍ਰਫੁਲਤ ਹੋ ਜਾਂਦਾ ਹੈ ਅਤੇ ਉਹ ਹਰ ਮਨ ਅੰਦਰ ਸਾਈਂ ਨੂੰ ਅਨੁਭਵ ਕਰਦਾ ਹੈ। ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ ਹੇ ਵਾਹਿਗੁਰੂ ਸੁਆਮੀ ਮਾਲਕ! ਤੂੰ ਗੋਲੇ ਨਾਨਕ ਤੇ ਮਿਹਰ ਕਰ ਤਾਂ ਜੋ ਉਹ ਸੁਆਮੀ ਦੇ ਨਾਮ ਦਾ ਉਚਾਰਨ ਕਰੇ। ਮਃ ੪ ॥ ਚੋਥੀ ਪਾਤਿਸ਼ਾਹੀ। ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਪਾਵਨ ਪੁਨੀਤ ਹੈ ਸੁਆਮੀ ਵਾਹਿਗੁਰੂ ਦਾ ਨਾਮ। ਨਾਮ ਦਾ ਉਚਾਰਨ ਕਰਨ ਦੁਆਰਾ, ਬੰਦੇ ਦੀ ਪੀੜ ਨਵਿਰਤ ਹੋ ਜਾਂਦੀ ਹੈ। ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਵਾਹਿਗੁਰੂ ਆ ਕੇ ਉਨ੍ਹਾਂ ਦੇ ਚਿੱਤ ਵਿੱਚ ਟਿਕ ਜਾਂਦਾ ਹੈ, ਜਿਨ੍ਹਾਂ ਲਈ ਮੁੱਢ ਤੋਂ ਐਹੋ ਜੇਹੀ ਲਿਖਤਾਕਾਰ ਹੈ। ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਜੋ ਕੋਈ ਭੀ ਸੱਚੇ ਗੁਰਾਂ ਦੀ ਰਜਾ ਅੰਦਰ ਟੁਰਦਾ ਹੈ, ਉਸ ਦੀ ਕੰਗਾਲਤਾ ਤੇ ਦੁਖੜਾ ਦੂਰ ਹੋ ਜਾਂਦੇ ਹਨ। ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਆਪਣੀ ਮਰਜੀ ਅੰਦਰ ਟੁਰਨ ਦੁਆਰਾ, ਕਿਸੇ ਨੂੰ ਭੀ ਪ੍ਰਭੂ ਪ੍ਰਾਪਤ ਨਹੀਂ ਹੁੰਦਾ। ਹੇ ਬੰਦੇ! ਤੂੰ ਇਸ ਨੂੰ ਵੇਖ ਵਿਚਾਰ ਕੇ ਆਪਣੀ ਆਤਮਾ ਦੀ ਤਸੱਲੀ ਕਰ ਲੈ। ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ ਦਾਸ ਨਾਨਕ ਉਸ ਦੇ ਗੋਲਿਆਂ ਦਾ ਭੀ ਗੋਲਾ ਹੈ, ਜੋ ਸੱਚੇ ਗੁਰਾਂ ਦੇ ਪੈਰੀ ਪੈਦਾ ਹੈ। ਪਉੜੀ ॥ ਪਉੜੀ। copyright GurbaniShare.com all right reserved. Email |