ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥
ਸਾਧੂਆਂ ਦੀ ਦਇਆ ਦੁਆਰਾ ਜੰਮਣ ਮਰਣ ਤੋਂ ਖਲਾਸੀ ਹੋ ਜਾਂਦੀ ਹੈ।ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸਾਧੂਆਂ ਦਾ ਦੀਦਾਰ ਪੂਰਾ ਮੱਜਨ ਹੈ।ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥ ਸਾਧੂਆਂ ਦੀ ਮਿਹਰ ਸਦਕਾ ਹਰੀ ਨਾਮ ਉਚਾਰਿਆਂ ਜਾਂਦਾ ਹੈ। ਠਹਿਰਾਓ।ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਸਾਧੂਆਂ ਦੀ ਸੰਗਤ ਅੰਦਰ ਬੰਦੇ ਦੀ ਹੰਗਤਾ ਨਵਿਰਤਾ ਹੋ ਜਾਂਦੀ ਹੈ,ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥ ਅਤੇ ਉਹ ਹਰ ਥਾਂ ਇਕ ਸੁਆਮੀ ਨੂੰ ਹੀ ਤੱਕਦਾ ਹੈ।ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥ ਸਾਧੂਆਂ ਦੀ ਪਰਮ ਪਰਸੰਨਤਾ ਦੁਆਰਾ, ਪੰਜ ਮੰਦੇ ਵਿਸ਼ੇ ਵੇਗੁ ਕਾਬੂ ਆ ਜਾਂਦੇ ਹਨ,ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥ ਅਤੇ ਇਨਸਾਨ ਆਪਣੇ ਮਨ ਨੂੰ ਆਬਿ-ਹਿਯਾਤੀ ਨਾਮ ਨਾਲ ਸਿੰਚ ਲੈਂਦਾ ਹੈ।ਕਹੁ ਨਾਨਕ ਜਾ ਕਾ ਪੂਰਾ ਕਰਮ ॥ ਗੁਰੂ ਜੀ ਆਖਦੇ ਹਨ, ਜਿਸ ਦੀ ਕਿਸਮਤ ਪੂਰਨ ਹੈ,ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥ ਉਹੀ ਸਾਧੂਆਂ ਦੇ ਪੈਰਾਂ ਨੂੰ ਛੂੰਹਦਾ ਹੈ।ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ।ਹਰਿ ਗੁਣ ਜਪਤ ਕਮਲੁ ਪਰਗਾਸੈ ॥ ਵਾਹਿਗੁਰੂ ਦੀਆਂ ਖ਼ੂਬੀਆਂ ਦਾ ਧਿਆਨ ਧਾਰਨ ਦੁਆਰਾ ਦਿਲ-ਕੰਵਲ ਖਿੜ ਜਾਂਦਾ ਹੈ।ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥ ਵਾਹਿਗੁਰੂ ਦਾ ਆਰਾਧਨ ਕਰਨ ਦੁਆਰਾ ਸਾਰੇ ਡਰ ਦੂਰ ਹੋ ਜਾਂਦੇ ਹਨ।ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਮੁਕੰਮਲ ਹੈ ਉਹ ਅਕਲ ਜਿਸ ਦੀ ਬਰਕਤ ਦੁਆਰਾ ਵਾਹਿਗੁਰੂ ਦਾ ਜੱਸ ਗਾਇਨ ਕੀਤਾ ਜਾਂਦਾ ਹੈ।ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥ ਪਰਮ ਚੰਗੇ ਨਸੀਬਾਂ ਰਾਹੀਂ ਸਤਿਸੰਗਤ ਪ੍ਰਾਪਤ ਹੁੰਦੀ ਹੈ। ਠਹਿਰਾਉ।ਸਾਧਸੰਗਿ ਪਾਈਐ ਨਿਧਿ ਨਾਮਾ ॥ ਸਚਿਆਰਾ ਦੀ ਸਭਾ ਵਿੱਚ ਸੁਆਮੀ ਦੇ ਨਾਮ ਦਾ ਖ਼ਜਾਨਾ ਪ੍ਰਾਪਤ ਹੁੰਦਾ ਹੈ।ਸਾਧਸੰਗਿ ਪੂਰਨ ਸਭਿ ਕਾਮਾ ॥੨॥ ਜਗਿਆਸੂਆਂ ਦੇ ਸੰਮੇਲਨ ਅੰਦਰ ਸਾਰੇ ਕਾਰਜ ਰਾਸ ਆ ਜਾਂਦੇ ਹਨ।ਹਰਿ ਕੀ ਭਗਤਿ ਜਨਮੁ ਪਰਵਾਣੁ ॥ ਭਗਵਾਨ ਦੇ ਸਿਮਰਨ ਰਾਹੀਂ ਇਨਸਾਨ ਦੀ ਜਿੰਦਗੀ ਕਬੂਲ ਪੈ ਜਾਂਦੀ ਹੈ।ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥ ਗੁਰਾਂ ਦੀ ਦਇਆ ਦੁਆਰਾ ਭਗਵਾਨ ਦਾ ਨਾਮ ਜਪਿਆ ਜਾਂਦਾ ਹੈ।ਕਹੁ ਨਾਨਕ ਸੋ ਜਨੁ ਪਰਵਾਨੁ ॥ ਗੁਰੂ ਨਾਨਕ ਜੀ ਆਖਦੇ ਹਨ ਉਹ ਇਨਸਾਨ ਕਬੂਲ ਪੈ ਜਾਂਦਾ ਹੈ,ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥ ਜਿਸ ਦੇ ਮਨ ਅੰਦਰ ਸੁਭਾਇਮਾਨ ਸੁਆਮੀ ਨਿਵਾਸ ਰਖਦਾ ਹੈ।ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ।ਏਕਸੁ ਸਿਉ ਜਾ ਕਾ ਮਨੁ ਰਾਤਾ ॥ ਜਿਸ ਦੀ ਆਤਮਾ ਇਕ ਸਾਹਿਬ ਨਾਲ ਰੰਗੀਜੀ ਹੈ,ਵਿਸਰੀ ਤਿਸੈ ਪਰਾਈ ਤਾਤਾ ॥੧॥ ਉਹ ਹੋਰਨਾ ਨਾਲ ਈਰਖਾ ਕਰਨੀ ਭੁਲ ਜਾਂਦਾ ਹੈ।ਬਿਨੁ ਗੋਬਿੰਦ ਨ ਦੀਸੈ ਕੋਈ ॥ ਸ਼੍ਰਿਟੀ ਦੇ ਸੁਆਮੀ ਦੇ ਬਗੈਰ ਉਹ ਹੋਰਸ ਨੂੰ ਨਹੀਂ ਦੇਖਦਾ।ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥ (ਉਸ ਲਈ) ਉਹ ਸਿਰਜਣਹਾਰ ਕੰਮਾਂ ਦੇ ਕਰਨ ਵਾਲਾ ਅਤੇ ਕਰਾਉਣ ਵਾਲਾ ਹੈ। ਠਹਿਰਾਉ।ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ ਜੋ ਦਿਲੋਂ ਵਾਹਿਗੁਰੂ ਦੀ ਸੇਵਾ ਕਰਦਾ ਹੈ ਅਤੇ ਆਪਣੇ ਮੂੰਹ ਨਾਲ ਹਰੀ ਨਾਮ ਨੂੰ ਉਚਾਰਦਾ ਹੈ,ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥ ਉਹ ਇਨਸਾਨ ਏਥੇ ਅਤੇ ੳਥੇ ਕਿਧਰੇ ਭੀ ਡਿੱਕੇ ਡੋਲੇ ਨਹੀਂ, ਖਾਂਦਾ।ਜਾ ਕੈ ਹਰਿ ਧਨੁ ਸੋ ਸਚ ਸਾਹੁ ॥ ਜਿਸ ਦੇ ਪੱਲੇ ਵਾਹਿਗੁਰੂ ਦਾ ਪਦਾਰਥ ਹੈ, ਉਹ ਸੱਚਾ ਸਾਹੂਕਾਰ ਹੈ।ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥ ਪੂਰਨ ਗੁਰਾਂ ਨੇ ਉਸ ਦੀ ਸ਼ਾਖ਼ ਬਣਾ ਦਿੱਤੀ ਹੈ।ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥ ਜਿੰਦਗੀ ਬਖਸ਼ਣਹਾਰ ਸੁਆਮੀ ਵਾਹਿਗੁਰੂ ਪਾਤਸ਼ਾਹ ਉਸਨੂੰ ਮਿਲ ਪੈਂਦਾ ਹੈ।ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥ ਗੁਰੂ ਜੀ ਫ਼ੁਰਮਾਉਂਦੇ ਹਨ, ਇਸ ਤਰ੍ਹਾਂ ਉਹ ਮਹਾਨ ਮਰਤਬੇ ਨੂੰ ਹਾਸਲ ਕਰ ਲੈਂਦਾ ਹੈ।ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ।ਨਾਮੁ ਭਗਤ ਕੈ ਪ੍ਰਾਨ ਅਧਾਰੁ ॥ ਨਾਮ ਸਾਧੂ ਦੀ ਜਿੰਦ-ਜਾਨ ਦਾ ਆਸਰਾ ਹੈ।ਨਾਮੋ ਧਨੁ ਨਾਮੋ ਬਿਉਹਾਰੁ ॥੧॥ ਨਾਮ ਉਸ ਦੀ ਦੌਲਤ ਹੈ ਨਾਮ ਹੀ ਉਸਦਾ ਕਾਰ ਵਿਹਾਰ!ਨਾਮ ਵਡਾਈ ਜਨੁ ਸੋਭਾ ਪਾਏ ॥ ਨਾਮ ਦੁਆਰਾ ਸਾਹਿਬ ਦਾ ਗੋਲਾ ਬਜੁਰਗੀ ਅਤੇ ਪ੍ਰਭਤਾ ਨੂੰ ਪ੍ਰਾਪਤ ਹੁੰਦਾ ਹੈ।ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥ ਕੇਵਲ ਉਹੀ ਉਨ੍ਹਾਂ ਨੂੰ ਪ੍ਰਾਪਤ ਹੁੰਦਾ ਹੈ ਜਿਸ ਨੂੰ ਸੁਆਮੀ ਖ਼ੁਦ ਦਇਆ ਧਾਰ ਕੇ ਦਿੰਦਾ ਹੈ। ਠਹਿਰਾਉ।ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਅਨੁਰਾਗੀ ਦੇ ਅਰਾਮ ਦਾ ਟਿਕਾਣਾ ਹੈ।ਨਾਮ ਰਤੁ ਸੋ ਭਗਤੁ ਪਰਵਾਨੁ ॥੨॥ ਜੋ ਅਨੁਰਾਗੀ ਨਾਮ ਨਾਲ ਰੰਗਿਆ ਹੋਇਆ ਹੈ, ਕਬੂਲ ਪੈ ਜਾਂਦਾ ਹੈ।ਹਰਿ ਕਾ ਨਾਮੁ ਜਨ ਕਉ ਧਾਰੈ ॥ ਰੱਬ ਦਾ ਨਾਮ ਉਸ ਦੇ ਨਫ਼ਰ ਨੂੰ ਆਸਰਾ ਦਿੰਦਾ ਹੈ,ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥ ਜੋ ਵਾਹਿਗੁਰੂ ਦਾ ਸੇਵਕ ਹਰ ਸੁਆਸ ਨਾਲ ਨਾਮ ਦਾ ਸਿਮਰਣ ਕਰਦਾ ਹੈ।ਕਹੁ ਨਾਨਕ ਜਿਸੁ ਪੂਰਾ ਭਾਗੁ ॥ ਗੁਰੂ ਨਾਨਕ ਜੀ ਆਖਦੇ ਹਨ ਜਿਸ ਦੀ ਪ੍ਰਾਲਬੰਧ ਪੂਰਨ ਹੈ,ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥ ਉਸ ਦੀ ਆਤਮਾ ਨਾਮ ਦੇ ਨਾਲ ਜੁੜੀ ਰਹਿੰਦੀ ਹੈ।ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ।ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਸਾਧੂ ਦੀ ਦਇਆ ਦੁਆਰਾ ਮੈਂ ਵਾਹਿਗੁਰੂ ਦੇ ਨਾਮ ਦਾ ਆਰਾਧਨ ਕੀਤਾ ਹੈ।ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥ ਉਦੋਂ ਤੋਂ ਮੇਰਾ ਭਟਕਦਾ ਹੋਇਆ ਮਨੂਆਂ ਰੱਜ ਗਿਆ ਹੈ।ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ ਵਾਹਿਗੁਰੂ ਦੀ ਜੱਸ ਗਾਇਨ ਕਰਨ ਦੁਆਰਾ ਮੈਨੂੰ ਆਰਾਮ ਦਾ ਟਿਕਾਣਾ ਪ੍ਰਾਪਤ ਹੋ ਗਿਆ ਹੈ।ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥ ਮੇਰੀ ਤਕਲਫ਼ਿ ਦੂਰ ਹੋ ਗਈ ਅਤੇ (ਮੇਰੇ ਕੁਕਰਮਾ ਦਾ) ਦੈਂਤ ਬਿਨਸ ਗਿਆ ਹੈ। ਠਹਿਰਾਉ।ਚਰਨ ਕਮਲ ਅਰਾਧਿ ਭਗਵੰਤਾ ॥ ਭਾਗਵਾਨ ਪ੍ਰਭੂ ਦੇ ਚਰਨ ਕੰਵਲਾਂ ਦਾ ਚਿੰਤਨ ਕਰ।ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥ ਵਾਹਿਗੁਰੂ ਦੀ ਬੰਦਗੀ ਰਾਹੀਂ ਮੇਰਾ ਫ਼ਿਕਰ-ਅੰਦੇਸਾ ਮੁਕ ਗਿਆ ਹੈ।ਸਭ ਤਜਿ ਅਨਾਥੁ ਏਕ ਸਰਣਿ ਆਇਓ ॥ ਮੈਂ ਯਤੀਮ, ਨੇ ਸਾਰਿਆ ਨੂੰ ਛੱਡ ਦਿੱਤਾ ਹੈ, ਅਤੇ ਇਕ ਸੁਆਮੀ ਦੀ ਸ਼ਰਣਾਗਤ ਸੰਭਾਲੀ ਹੈ।ਊਚ ਅਸਥਾਨੁ ਤਬ ਸਹਜੇ ਪਾਇਓ ॥੩॥ ਉਦੋਂ ਤੋਂ ਮੈਂ ਪਰਮ-ਬੁਲੰਦ ਟਿਕਾਣੇ ਨੂੰ ਸੁਖ਼ੈਨ ਹੀ ਪ੍ਰਾਪਤ ਕਰ ਲਿਆ ਹੈ।ਦੂਖੁ ਦਰਦੁ ਭਰਮੁ ਭਉ ਨਸਿਆ ॥ ਮੇਰੀ ਤਕਲਫ਼ਿ, ਪੀੜ, ਵਹਿਮ ਅਤੇ ਡਰ ਦੌੜ ਗਏ ਹਨ।ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥ ਸਿਰਜਣਹਾਰ ਨੇ ਨਾਨਕ ਦੇ ਚਿੱਤ ਅੰਦਰ ਨਿਵਾਸ ਕਰ ਲਿਆ ਹੈ।ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ।ਕਰ ਕਰਿ ਟਹਲ ਰਸਨਾ ਗੁਣ ਗਾਵਉ ॥ ਹੱਥਾਂ ਨਾਲ ਮੈਂ ਸਾਹਿਬ ਦੀ ਸੇਵਾ ਕਮਾਉਂਦਾ ਹਾਂ ਅਤੇ ਜਬਾਨ ਨਾਲ ਉਸ ਦੀ ਕੀਰਤੀ ਆਲਾਪਦਾ ਹਾਂ। copyright GurbaniShare.com all right reserved. Email:- |