ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥
ਅਬੋਧ ਸਾਈਂ ਅੰਦਰ ਹੀ ਹੈ ਪ੍ਰੰਤੂ ਵਿੱਚ ਪਏ ਹੋਏ ਹੰਕਾਰ ਦੇ ਪਰਦੇ ਦੇ ਸਬਬ ਉਹ ਵੇਖਿਆ ਨਹੀਂ ਜਾ ਸਕਦਾ। ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥ ਧਨ-ਦੌਲਤ ਦੀ ਮੁਹੱਬਤ ਅੰਦਰ ਸਾਰਾ ਸੰਸਾਰ ਸੁੱਤਾ ਪਿਆ ਹੈ। ਦੱਸੋ! ਇਹ ਸੰਦੇਹ ਕਿਸ ਤਰ੍ਹਾਂ ਦੂਰ ਹੋ ਸਕਦਾ ਹੈ? ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਆਤਮਾ ਅਤੇ ਪਰਮ-ਆਤਮਾ ਇਕੋ ਹੀ ਵੰਸ਼ ਨਾਲ ਸੰਬੰਧਤ ਹਨ ਅਤੇ ਇਕੱਠੇ ਇਕੋ ਹੀ ਘਰ ਵਿੱਚ ਰਹਿੰਦੇ ਹਨ, ਪ੍ਰੰਤੂ ਉਹ ਇਕ ਦੂਜੇ ਨਾਲ ਗੱਲ ਨਹੀਂ ਕਰਦੇ, ਹੈ ਵੀਰ! ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ਰੱਬ ਦੇ ਨਾਮ ਦੇ ਇਕ ਵੱਖਰ ਦੇ ਬਗੈਰ ਪੰਜੇ ਗਿਆਨ-ਇੰਦ੍ਰੇ ਦੁਖ ਹਨ! ਉਹ ਵੱਖਰ ਪਹੁੰਚ ਤੋਂ ਪਰੇ ਜਗ੍ਹਾਂ ਵਿੱਚ ਹੈ। ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਜਿਸ ਦਾ ਘਰ ਹੈ, ਉਸ ਨੇ ਇਸ ਨੂੰ ਜਿੰਦ੍ਰਾ ਲਾ ਦਿਤਾ ਹੈ, ਅਤੇ ਚਾਬੀ ਗੁਰਾਂ ਨੂੰ ਸੌਪ ਦਿਤੀ ਹੈ। ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ ਸੱਚੇ ਗੁਰਾਂ ਦੀ ਪਨਾਹ ਲੈਣ ਦੇ ਬਗੈਰ ਹੋਰ ਬਹੁਤੇ ਉਪਰਾਲੇ ਕਰਨ ਦੁਆਰਾ ਵੀ ਇਨਸਾਨ ਚਾਬੀ ਨੂੰ ਪ੍ਰਾਪਤ ਨਹੀਂ ਕਰ ਸਕਦਾ। ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਜਿਨ੍ਹਾਂ ਦੀਆਂ ਬੇੜੀਆਂ ਸੱਚੇ ਗੁਰਾਂ ਨੇ ਵੰਢ ਸੁੱਟੀਆਂ ਹਨ ਉਹ ਸਤਿਸੰਗਤ ਨਾਲ ਪਿਆਰ ਪਾ ਲੈਂਦੇ ਹਨ। ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ ਚੋਣਵੇ ਪਵਿੱਤਰ ਪੁਰਸ਼ ਇਕੰਠੇ ਹੋ ਕੇ ਖੁਸ਼ੀ ਦੇ ਗੀਤ ਗਾਉਂਦੇ ਹਨ। ਉਨ੍ਹਾਂ ਅਤੇ ਵਾਹਿਗੁਰੂ ਵਿੱਚ ਨਾਨਕ ਕੋਈ ਫਰਕ ਨਹੀਂ, ਹੈ ਭਰਾ। ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਮੇਰਾ ਮਾਲਕ, ਆਲਮ ਦਾ ਪਾਤਸ਼ਾਹ ਤੇ ਸੁਆਮੀ ਇਸ ਢੰਗ ਨਾਲ ਮਿਲਦਾ ਹੈ। ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥ ਬੈਕੁੰਠੀ ਅਨੰਦ ਪ੍ਰਾਪਤ ਹੋ ਗਿਆ ਹੈ, ਵਹਿਮ ਇਕ ਮੁਹਤ ਵਿੱਚ ਦੌੜ ਗਿਆ ਹੈ ਅਤੇ ਮਾਲਕ ਨੂੰ ਮਿਲ ਕੇ ਮੇਰਾ ਨੂਰ ਪਰਮ-ਨੂਰ ਅੰਦਰ ਲੀਨ ਹੋ ਗਿਆ ਹੈ। ਠਹਿਰਾਉ ਦੂਜਾ। ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀ। ਐਸੋ ਪਰਚਉ ਪਾਇਓ ॥ ਅਹੋ ਜੇਹੀ ਯਾਰੀ ਮੇਰੀ ਸਾਹਿਬ ਨਾਲ ਪੈ ਗਈ ਹੈ, ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥ ਆਪਣੀ ਦਇਆ ਦੁਆਰਾ, ਮਿਹਰਬਾਨ ਪ੍ਰੀਤਮ ਨੇ ਮੈਨੂੰ ਸੱਚੇ ਗੁਰਾਂ ਦਾ ਪਤਾ ਦੇ ਦਿੱਤਾ ਹੈ। ਠਹਿਰਾਉ। ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਜਿਥੇ ਕਿਤੇ ਮੈਂ ਤੱਕਦਾ ਹਾਂ, ਉਥੇ ਮੈਂ ਤੈਨੂੰ ਹੀ ਪਾਉਂਦਾ ਹਾਂ। ਮੇਰਾ ਹੁਣ ਪੱਕਾ ਯਕੀਨ ਬੱਝ ਗਿਆ ਹੈ। ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥ ਮੈਂ ਕੀਹਦੇ ਪਾਸ ਜੋਦੜੀ ਤੇ ਪ੍ਰਾਰਥਾ ਕਰਾਂ, ਜਦ ਪ੍ਰਭੂ ਸਾਰਾ ਕੁਝ ਖੁਦ ਸੁਣ ਰਿਹਾ ਹੈ। ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਮੇਰਾ ਫਿਕਰ ਦੂਰ ਹੋ ਗਿਆ ਹੈ। ਗੁਰਾਂ ਨੇ ਮੇਰੀਆਂ ਬੇੜੀਆਂ ਕਟ ਛਡੀਆਂ ਹਨ। ਇਸ ਲਈ ਮੈਂ ਸਦੀਵੀ ਸਥਿਰ ਪਰਮਆਨੰਦ ਪਾ ਲਿਆ ਹੈ। ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥ ਜੋ ਕੁਛ ਭੀ ਹੋਣਾ ਹੈ, ਆਖਰਕਾਰ ਜਰੂਰ ਹੋਵੇਗਾ। ਖੁਸ਼ੀ ਅਤੇ ਗ਼ਮੀ ਤਦੋਂ ਕਿੱਥੇ ਵੇਖੀ ਜਾ ਸਕਦੀ ਹੈ? ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਸੰਸਾਰੀ ਖਿੱਤਿਆਂ ਅਤੇ ਸੂਰਜ ਮੰਡਲਾਂ ਦਾ ਇਕ ਪ੍ਰਭੂ ਹੀ ਆਸਰਾ ਹੈ। ਪੜਦਾ ਪਰੇ ਕਰ ਕੇ, ਗੁਰਾਂ ਨੇ ਮੈਨੂੰ ਇਹ ਵਿਖਾਲ ਦਿਤਾ ਹੈ। ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥ ਨਾਮ ਦੀ ਦੌਲਤ ਦੇ ਨੌ ਖ਼ਜ਼ਾਨੇ ਇਕ ਜਗ੍ਹਾਂ (ਮਨ) ਵਿੱਚ ਹਨ। ਤਦ, ਬੰਦਾ ਕਿਹੜੀ ਬਾਹਰਲੀ ਜਗ੍ਹਾਂ ਨੂੰ ਜਾਵੇ? ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਓਹੀ ਸੋਨਾ ਅਨੇਕਾਂ ਸਰੂਪ ਵਿੱਚ ਘੜਿਆ ਜਾਂਦਾ ਹੈ। ਏਸੇ ਤਰ੍ਹਾਂ ਕੇਵਲ ਆਪਣੇ ਵਿਚੋਂ ਹੀ ਪ੍ਰਭ੍ਰੂ ਨੇ ਅਨੇਕਾਂ ਵੰਨਗੀਆਂ ਦੀ ਰਚਨਾ ਬਣਾਈ ਹੈ। ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥ ਗੁਰੂ ਜੀ ਫੁਰਮਾਉਂਦੇ ਹਨ, ਗੁਰਾਂ ਨੇ ਮੇਰਾ ਵਹਿਮ ਦੂਰ ਕਰ ਦਿਤਾ ਹੈ। ਸੋਨੇ ਦੇ ਜੇਵਰ ਅੰਤ ਨੂੰ ਸੋਨਾ ਹੋ ਜਾਂਦੇ ਹਨ। ਏਸੇ ਤਰ੍ਹਾਂ ਮਨੁਖੀ ਅਸਲੀਅਤ, ਆਖਰਕਾਰ ਈਸ਼ਵਰੀ ਅਸਲੀਅਤ ਨਾਲ ਅਭੇਦ ਹੋ ਜਾਂਦੀ ਹੈ। ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀਂ। ਅਉਧ ਘਟੈ ਦਿਨਸੁ ਰੈਨਾਰੇ ॥ ਦਿਨ ਰਾਤ ਉਮਰ ਘਟ ਹੁੰਦੀ ਜਾ ਰਹੀ ਹੈ। ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਹੇ ਬੰਦੇ! ਗੁਰਾਂ ਨੂੰ ਭੇਟਣ ਦੁਆਰਾ ਤੂੰ ਆਪਣੇ ਕਾਰਜ ਰਾਸ ਕਰ ਲੈ। ਠਹਿਰਾਉ। ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਮੈਂ ਪ੍ਰਾਰਥਨਾ ਕਰਦਾ ਹਾਂ, ਸ੍ਰਵਣ ਕਰ ਹੈ ਮੇਰੇ ਮਿਤ੍ਰ ਸਾਧੂਆਂ ਦੀ ਸੇਵਾ ਕਰਨ ਦਾ ਇਹ ਸੁਹਾਉਣਾ ਸਮਾਂ ਹੈ। ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਏਥੋ ਰੱਬ ਦੇ ਨਾਮ ਦੀ ਖੱਟੀ ਖਟ ਕੇ ਚਾਲੇ ਪਾ। ਪ੍ਰਲੋਕ ਵਿੱਚ ਤੈਨੂੰ ਸਸ਼ੋਭਤ ਨਿਵਾਸ ਅਸਥਾਨ ਮਿਲੇਗਾ। ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਇਹ ਜਹਾਨ ਬਦਫੈਲੀ ਅਤੇ ਸੰਦੇਹ ਅੰਦਰ ਗਲਤਾਨ ਹੈ। ਕੇਵਲ ਰੱਬ ਨੂੰ ਜਾਨਣ ਵਾਲੇ ਦਾ ਹੀ ਬਚਾ ਹੁੰਦਾ ਹੈ। ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਿਸ ਨੂੰ ਹਰੀ ਜਗਾ ਕੇ ਆਪਣੇ ਨਾਮ ਦਾ ਇਹ ਜੌਹਰ ਛਕਾਉਂਦਾ ਹੈ ਉਹ ਨਾਂ ਬਿਆਨ ਹੋ ਸਕਣ ਵਾਲੇ ਪ੍ਰਭੂ ਦੀ ਗਿਆਨ ਗੋਸ਼ਟ ਨੂੰ ਸਮਝ ਲੈਂਦਾ ਹੈ। ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਕੇਵਲ ਉਹੀ ਸੌਦਾ ਖਰੀਦ ਜਿਸ ਲਈ ਤੂੰ ਆਇਆ ਹੈ। ਗੁਰਾਂ ਦੀ ਦਇਆ ਦੁਆਰਾ ਵਾਹਿਗੁਰੂ ਤੇਰੇ ਦਿਲ ਅੰਦਰ ਨਿਵਾਸ ਕਰ ਲਵੇਗਾ। ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਆਪਣੇ ਨਿਜ ਦੇ ਗ੍ਰਹਿ ਅੰਦਰ ਹੀ ਤੂੰ ਆਰਾਮ ਚੈਨ ਨਾਲ ਸੁਆਮੀ ਦੀ ਹਜ਼ੂਰੀ ਨੂੰ ਪ੍ਰਾਪਤ ਹੋ ਜਾਵੇਗਾ ਅਤੇ ਤੈਨੂੰ ਮੁੜ ਕੇ ਗੇੜਾ ਨਹੀਂ ਪਵੇਗਾ। ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਹੈ ਦਿਲਾਂ ਦੀਆਂ ਜਾਨਣ ਵਾਲੇ ਅਤੇ ਢੋ ਮੇਲ ਮੇਲਣਹਾਰ ਪ੍ਰਭੂ ਤੂੰ ਮੇਰੇ ਦਿਲ ਦੀ ਸੱਧਰ ਪੂਰੀ ਕਰ। ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥ ਨੋਕਰ ਨਾਨਕ ਇਸ ਖੁਸ਼ੀ ਦੀ ਯਾਚਨਾ ਕਰਦਾ ਹੈ ਕਿ ਮੈਨੂੰ ਆਪਣੇ ਸਾਧੂਆਂ ਦੇ ਪੈਰਾਂ ਦੀ ਧੂੜ ਬਣਾ ਲੈ, ਹੇ ਸੁਆਮੀ! ਗਉੜੀ ਮਹਲਾ ੫ ॥ ਗਊੜੀ ਪਾਤਸ਼ਾਹੀ ਪੰਜਵੀ। ਰਾਖੁ ਪਿਤਾ ਪ੍ਰਭ ਮੇਰੇ ॥ ਮੇਰੀ ਰਖਿਆ ਕਰ ਹੈ ਮੇਰੇ ਬਾਬਲ ਪਰਮੇਸ਼ਰ! ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ ਮੈਂ ਨੇਕੀ ਵਿਹੁਣ ਹਾਂ, ਸਾਰੀਆਂ ਨੇਕੀਆਂ ਤੇਰੇ ਵਿੱਚ ਹਨ। ਠਹਿਰਾੳ। ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਹੈ ਬਚਾਉਣਹਾਰ! ਪੰਜ ਝਗੜਾਲੂ ਪਾਪ, ਮੈਂ ਇਕੱਲੜੀ ਗਰੀਬ ਜਿੰਦੜੀ ਦੇ ਦੁਸ਼ਮਨ ਹਨ ਮੈਨੂੰ ਉਨ੍ਹਾਂ ਪਾਸੋਂ ਬਚਾ ਲੈ। ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ ਉਹ ਮੈਨੂੰ ਦੁਖ ਦਿੰਦੇ ਹਨ ਅਤੇ ਅਤਿਅੰਤ ਤੰਗ ਕਰਦੇ ਹਨ, ਇਸ ਲਈ ਮੈਂ ਤੇਰੀ ਪਨਾਹ ਲਈ ਹੈ। copyright GurbaniShare.com all right reserved. Email:- |