Page 24
ਸਿਰੀਰਾਗੁ ਮਹਲਾ ੧ ਘਰੁ ੩ ॥
ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥
ਨੇਕ ਕਰਮਾਂ ਨੂੰ ਆਪਣਾ ਖੇਤ ਬਣਾ ਬੀ ਤੂੰ ਬਣਾ ਗੁਰਬਾਣੀ ਨੂੰ ਅਤੇ ਸੱਚ ਦੇ ਜਲ ਨਾਲ ਸਦੀਵ ਹੀ ਸਿੰਜ।

ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥
ਕਿਸਾਨ ਬਣ ਜਾ ਅਤੇ ਤੇਰੀ ਸ਼ਰਧਾ ਉਗ ਪਏਗੀ। ਹੈ ਮੂਰਖ! ਇਸ ਤਰ੍ਹਾ ਤੂੰ ਆਪਣੇ ਸੁਰਗ ਤੇ ਨਰਕ ਨੂੰ ਸਮਝ।

ਮਤੁ ਜਾਣ ਸਹਿ ਗਲੀ ਪਾਇਆ ॥
ਖ਼ਿਆਲ ਨਾਂ ਕਰ ਕਿ ਕੰਤ ਨਿਰੀਆਂ ਗੱਲਾ ਨਾਲ ਹੀ ਪਾ ਲਈਦਾ ਹੈ।

ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥
ਧਨ-ਦੌਲਤ ਦੇ ਹੰਕਾਰ ਅਤੇ ਸੁੰਦਰਤਾ ਦੀ ਹਮਕ-ਦਮਕ ਵਿੱਚ, ਇਸ ਢੰਗ ਨਾਲ ਤੂੰ ਆਪਣਾ ਜੀਵਨ ਗਵਾ ਲਿਆ ਹੈ। ਠਹਿਰਾਉ।

ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥
ਸਰੀਰ ਦਾ ਪਾਪ ਚਿੱਕੜ ਹੈ ਤੇ ਇਹ ਆਤਮਾ ਡੱਡੂ, ਜੋ ਕੰਵਲ-ਫੁੱਲ ਦੀ ਕਦਰ ਬਿਲਕੁਲ ਹੀ ਨਹੀਂ ਪਾਉਂਦਾ।

ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥
ਗੁਰੂ, ਭੌਰਾ, ਸਦੀਵ ਹੀ ਈਸ਼ਵਰੀ ਭਾਸ਼ਨ ਉਚਾਰਨ ਕਰਦਾ ਹੈ, ਪਰ ਉਨ੍ਹਾਂ ਨੂੰ ਆਦਮੀ ਕਿਸ ਤਰ੍ਹਾਂ ਸਮਝ ਸਕਦਾ ਹੈ, ਜਦ (ਵਾਹਿਗੁਰੁ) ਉਸ ਨੂੰ ਨਹੀਂ ਸਮਝਾਉਂਦਾ।

ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥
ਉਨ੍ਹਾਂ ਲਈ ਧਰਮ ਵਾਰਤਾ ਦਾ ਪਰਚਾਰਨਾ, ਤੇ ਸ੍ਰਵਣ ਕਰਨਾ ਹਵਾ ਦੀ ਆਵਾਜ਼ ਮਾਨਿੰਦ ਹੈ, ਜਿਨ੍ਹਾਂ ਦੀ ਇਹ ਆਤਮਾ ਧਨ-ਦੌਲਤ ਨਾਲ ਰੰਗੀ ਹੋਈ ਹੈ।

ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥
ਆਪਣੀ ਬਿਰਤੀ ਕੇਵਲ ਕੰਤ ਉਤੇ ਕੇਂਦਰ ਕਰਕੇ ਜੋ ਉਸ ਨੂੰ ਸਿਮਰਦੇ ਹਨ, ਉਸ ਦੀ ਰਹਿਮਤ ਉਨ੍ਹਾਂ ਉਤੇ ਵਰਸਦੀ ਹੈ ਅਤੇ ਉਹ ਉਸ ਦੇ ਦਿਲ ਨੂੰ ਚੰਗੇ ਲੱਗਦੇ ਹਨ।

ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥
ਭਾਵੇਂ ਤੂੰ ਤ੍ਰੀਹ (ਰੋਜ਼ੇ) ਰੱਖਦਾ ਹੈਂ ਅਤੇ ਪੰਜ (ਨਮਾਜ਼ਾਂ) ਨੂੰ ਆਪਣਾ ਸੰਗੀ ਬਣਾਂਦਾ ਹੈ ਪਰ ਖ਼ਬਰਦਾਰ ਹੋ ਜਾ ਮਤੇ ਜਿਸ ਦਾ ਨਾਮ ਸ਼ੈਤਾਨ ਹੈ, ਇਨ੍ਹਾਂ ਦੇ ਫਲ ਨੂੰ ਨਸ਼ਟ ਕਰ ਦੇਵੇ।

ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥
ਗੁਰੂ ਜੀ ਫ਼ੁਰਮਾਉਂਦੇ ਹਨ, ਤੂੰ (ਮੌਤ ਦੇ) ਰਸਤੇ ਪੈ ਕੇ ਤੁਰਨਾ ਹੈ। ਤੂੰ ਜਾਇਦਾਦ ਤੇ ਦੌਲਤ ਕਾਹਦੇ ਲਈ ਇਕੱਤਰ ਕੀਤੀ ਹੋਈ ਹੈ?

ਸਿਰੀਰਾਗੁ ਮਹਲਾ ੧ ਘਰੁ ੪ ॥
ਸਿਰੀ ਰਾਗ ਪਹਿਲੀ ਪਾਤਸ਼ਾਹੀ।

ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥
ਉਹੀ ਮਾਲਕ ਹੈ, ਜਿਸ ਨੇ ਜਹਾਨ ਨੂੰ ਪ੍ਰਫੁਲਤ ਕੀਤਾ ਹੋਇਆ ਅਤੇ ਆਲਮ ਨੂੰ ਸਰਸਬਜ਼ ਬਣਾਇਆ ਹੋਇਆ ਹੈ।

ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥
ਸਾਬਾਸ਼ ਹੈ! ਰਚਨਹਾਰ ਨੂੰ, ਜਿਸ ਨੇ ਪਾਣੀ ਤੇ ਜ਼ਮੀਨ ਨੂੰ ਬੰਨ੍ਹ ਕੇ ਰਖਿਆ ਹੋਇਆ ਹੈ।

ਮਰਣਾ ਮੁਲਾ ਮਰਣਾ ॥
ਮੌਤ, ਹੇ ਮੇਲਵੀ! ਮੌਤ ਜ਼ਰੂਰ ਆਏਗੀ।

ਭੀ ਕਰਤਾਰਹੁ ਡਰਣਾ ॥੧॥ ਰਹਾਉ ॥
ਤਾਹਮ, ਸਾਜਣ-ਹਾਰ ਦੇ ਭੈ ਅੰਦਰ ਰਹੁ। ਠਹਿਰਾਉ।

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥
ਕੇਵਲ ਤਦ ਹੀ ਤੂੰ ਮੁੱਲਾਂ ਹੈਂ ਤੇ ਕੇਵਲ ਤਦ ਹੀ ਤੂੰ ਕਾਜ਼ੀ, ਜੇਕਰ ਤੂੰ ਖ਼ੁਦਾ ਦੇ ਨਾਮ ਨੂੰ ਜਾਣਦਾ ਹੈ।

ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥
ਭਾਵੇਂ ਬੰਦਾ ਬਹੁਤਾ ਹੀ ਵਿਦਵਾਨ ਹੋਵੇ, ਜਦ ਉਸ ਦੀ ਜਿੰਦਗੀ ਦੀ ਪੜੋਪੀ ਲਬਾਲਬ ਹੋ ਜਾਂਦੀ ਹੈ, ਏਥੇ ਕੋਈ ਠਹਿਰ ਨਹੀਂ ਸਕਦਾ।

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥
ਉਹੀ ਕਾਜ਼ੀ ਹੈ, ਜਿਸ ਨੇ ਸਵੈ-ਹੰਗਤਾ ਛੱਡ ਦਿੱਤੀ ਹੈ ਅਤੇ ਕੇਵਲ ਵਾਹਿਗੁਰੂ ਦੇ ਨਾਮ ਨੂੰ ਹੀ ਆਪਣਾ ਆਸਰਾ ਬਣਾਇਆ ਹੈ।

ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥
ਸੱਚਾ ਕਰਤਾਰ ਹੈ, ਹੋਵੇਗਾ ਭੀ, ਉਹ ਪੈਦਾ ਨਹੀਂ ਹੋਇਆ ਅਤੇ ਨਾਂ ਹੀ ਨਾਸ ਹੋਵੇਗਾ।

ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥
ਤੂੰ ਦਿਨ ਵਿੱਚ ਪੰਜ ਵਾਰੀ ਨਮਾਜ਼ ਪੜ੍ਹਦਾ ਹੈਂ ਅਤੇ ਧਾਰਮਿਕ ਕਿਤਾਬਾਂ ਤੇ ਕੁਰਾਨ ਵਾਚਦਾ ਹੈ।

ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥
ਗੁਰੂ ਜੀ ਫੁਰਮਾਉਂਦੇ ਹਨ ਤੈਨੂੰ ਕਬਰ ਸਦੱਦੀ ਹੈ ਤੇ ਹੁਣ ਤੇਰਾ ਖਾਦਾ ਪੀਣਾ ਮੁਕ ਗਿਆ ਹੈ।

ਸਿਰੀਰਾਗੁ ਮਹਲਾ ੧ ਘਰੁ ੪ ॥
ਸਿਰੀ ਰਾਗ, ਪਾਤਸ਼ਾਹੀ ਪਹਿਲੀ।

ਏਕੁ ਸੁਆਨੁ ਦੁਇ ਸੁਆਨੀ ਨਾਲਿ ॥
ਮੇਰੇ ਸਾਥ ਇਕ ਕੁੱਤਾ ਤੇ ਦੋ ਕੁੱਤੀਆਂ ਹਨ।

ਭਲਕੇ ਭਉਕਹਿ ਸਦਾ ਬਇਆਲਿ ॥
ਸੁਬ੍ਹਾ ਸਵੇਰੇ ਉਹ ਹਮੇਸ਼ਾਂ ਹਵਾ ਨੂੰ ਭੋਕਦੇਂ ਹਨ।

ਕੂੜੁ ਛੁਰਾ ਮੁਠਾ ਮੁਰਦਾਰੁ ॥
ਝੂਠ ਮੇਰੀ ਖ਼ੰਜਰ ਹੈ ਅਤੇ ਠੱਗ ਕੇ ਖਾਣਾ ਲਾਸ਼ ਵਾਂਗ ਹੈ।

ਧਾਣਕ ਰੂਪਿ ਰਹਾ ਕਰਤਾਰ ॥੧॥
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੈ ਸਿਰਜਣਹਾਰ!

ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥
ਮੈਂ ਆਪਣੇ ਪਤੀ (ਮਾਲਕ) ਦੀ ਨਸੀਹਤ ਤੇ ਅਮਲ ਨਹੀਂ ਕਰਦਾ ਤੇ ਨਾਂ ਹੀ ਨੇਕ ਅਮਲ ਕਮਾਉਂਦਾ ਹਾਂ।

ਹਉ ਬਿਗੜੈ ਰੂਪਿ ਰਹਾ ਬਿਕਰਾਲ ॥
ਮੈਂ ਕਰੂਪ ਅਤੇ ਭਿਆਨਕ ਹੋ ਰਿਹਾ ਹਾਂ।

ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥
ਕੇਵਲ ਤੇਰਾ ਨਾਮ ਹੀ ਜਗਤ ਦਾ ਪਾਰ ਉਤਾਰਾ ਕਰਦਾ ਹੈ।

ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥
ਕੇਵਲ ਇਹ ਹੀ ਮੇਰੀ ਉਮੀਦ ਹੈ ਤੇ ਇਹ ਹੀ ਆਸਰਾ। ਠਹਿਰਾਉ।

ਮੁਖਿ ਨਿੰਦਾ ਆਖਾ ਦਿਨੁ ਰਾਤਿ ॥
ਆਪਣੇ ਮੂੰਹ ਨਾਲ ਮੈਂ ਦਿਨ ਰੈਣ ਬਦਖੋਈ ਕਰਦਾ ਹਾਂ।

ਪਰ ਘਰੁ ਜੋਹੀ ਨੀਚ ਸਨਾਤਿ ॥
ਮੈਂ ਕਮੀਨਾ ਤੇ ਅਦਨਾ ਹਾਂ ਤੇ ਹੋਰਨਾਂ ਦਾ ਗ੍ਰਿਹ ਤਕਾਉਂਦਾ ਹਾਂ।

ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥
ਵਿਸ਼ੇ-ਭੋਗ ਤੇ ਰੋਹ, ਕਮੀਣ ਮੇਰੀ ਦੇਹ ਵਿੱਚ ਰਹਿੰਦੇ ਹਨ।

ਧਾਣਕ ਰੂਪਿ ਰਹਾ ਕਰਤਾਰ ॥੨॥
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!

ਫਾਹੀ ਸੁਰਤਿ ਮਲੂਕੀ ਵੇਸੁ ॥
ਦੇਖਣ ਪਾਖਣ ਵਿੱਚ ਮੈਂ ਸ਼ਰੀਫ ਹਾਂ, ਪਰ ਮੇਰੀ ਨੀਅਤ ਹੋਰਨਾਂ ਨੂੰ ਫਾਹੁਣ ਦੀ ਹੈ।

ਹਉ ਠਗਵਾੜਾ ਠਗੀ ਦੇਸੁ ॥
ਮੈਂ ਠੱਗ ਹਾਂ ਅਤੇ ਮੁਲਕ (ਦੁਨੀਆਂ) ਨੂੰ ਠੱਗਦਾ ਹਾਂ।

ਖਰਾ ਸਿਆਣਾ ਬਹੁਤਾ ਭਾਰੁ ॥
ਮੈਂ ਬਹੁਤਾ ਚਾਲਾਕ ਹਾਂ ਤੇ ਮੈਂ ਪਾਪਾਂ ਦਾ ਭਾਰਾ ਬੋਝ ਚੁਕਿਆ ਹੋਇਆ ਹੈ।

ਧਾਣਕ ਰੂਪਿ ਰਹਾ ਕਰਤਾਰ ॥੩॥
ਮੈਂ ਸ਼ਿਕਾਰੀ ਦੇ ਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!

ਮੈ ਕੀਤਾ ਨ ਜਾਤਾ ਹਰਾਮਖੋਰੁ ॥
ਮੈਂ ਪਰਾਇਆ-ਮਾਲ ਖਾਣ ਵਾਲੇ ਨੇ, ਤੇਰੀ ਕੀਤੀ ਹੋਈ ਨੇਕੀ ਦੀ ਕਦਰ ਨਹੀਂ ਪਾਈ।

ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥
ਮੈਂ ਲੁੱਚਾ ਤਸਕਰ, ਤੈਨੂੰ ਕਿਹੜਾ ਮੂੰਹ ਦਿਖਾਵਾਂਗਾ, ਹੇ ਸੁਆਮੀ?

ਨਾਨਕੁ ਨੀਚੁ ਕਹੈ ਬੀਚਾਰੁ ॥
ਨੀਵਾਂ ਨਾਨਕ ਇਹ ਵੀਚਾਰ ਕਹਿੰਦਾ ਹੈ।

ਧਾਣਕ ਰੂਪਿ ਰਹਾ ਕਰਤਾਰ ॥੪॥੨੯॥
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!

ਸਿਰੀਰਾਗੁ ਮਹਲਾ ੧ ਘਰੁ ੪ ॥
ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਏਕਾ ਸੁਰਤਿ ਜੇਤੇ ਹੈ ਜੀਅ ॥
ਸਮੂਹ ਜੀਵਾਂ ਅੰਦਰ ਉਹੋ ਹੀ ਅੰਤ੍ਰੀਵੀ-ਗਿਆਤ ਹੈ।

ਸੁਰਤਿ ਵਿਹੂਣਾ ਕੋਇ ਨ ਕੀਅ ॥
ਅੰਤ੍ਰੀਵੀ ਗਿਆਤ ਦੇ ਬਗੈਰ, ਉਸ ਨੇ ਕੋਈ ਭੀ ਪੈਦਾ ਨਹੀਂ ਕੀਤਾ।

copyright GurbaniShare.com all right reserved. Email:-