ਸਭ ਦੁਨੀਆ ਆਵਣ ਜਾਣੀਆ ॥੩॥
ਸਾਰਾ ਜਗ ਆਉਂਦਾ ਤੇ ਜਾਂਦਾ ਰਹਿੰਦਾ ਹੈ। ਵਿਚਿ ਦੁਨੀਆ ਸੇਵ ਕਮਾਈਐ ॥ ਇਸ ਸੰਸਾਰ ਅੰਦਰ ਸੁਆਮੀ ਦੀ ਚਾਕਰੀ ਕਰ। ਤਾ ਦਰਗਹ ਬੈਸਣੁ ਪਾਈਐ ॥ ਤਾਂ (ਤੈਨੂੰ) ਮਾਲਕ ਦੇ ਦਰਬਾਰ ਵਿੱਚ ਬੈਠਨ ਦੀ ਥਾਂ ਮਿਲੇਗੀ। ਕਹੁ ਨਾਨਕ ਬਾਹ ਲੁਡਾਈਐ ॥੪॥੩੩॥ (ਅਤੇ ਤੂੰ ਖੁਸ਼ੀ ਨਾਲ) ਆਪਦੀ ਭੁਜਾ ਉਲਾਰੇਗਾ, ਗੁਰੂ ਜੀ ਆਖਦੇ ਹਨ। ਸਿਰੀਰਾਗੁ ਮਹਲਾ ੩ ਘਰੁ ੧ ਸਿਰੀ ਰਾਗ, ਤੀਜੀ ਪਾਤਸ਼ਾਹੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੰਚੇ ਗੁਰਾਂ ਦੀ ਦਹਿਆ ਦੁਆਰਾ ਉਹ ਪਾਇਆ ਜਾਂਦਾ ਹੈ। ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਮੈਂ ਇਕਾਗ੍ਰਤਾ ਤੇ ਮਗਨ-ਬ੍ਰਿਤੀ ਨਾਲ ਆਪਣੇ ਸੱਚੇ ਗੁਰਾਂ ਦੀ ਘਾਲ ਘਾਲਦਾ ਹਾਂ! ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਜਿਸ ਨੂੰ ਵਾਹਿਗੁਰੂ ਦਰਸਾਉਂਦਾ ਹੈ, ਉਹ ਸੱਚੇ ਗੁਰਾਂ ਅੰਦਰ ਮਨ ਦੀ ਇੱਛਾ ਪੂਰਨ ਕਰਨ ਵਾਲਾ ਯਾਤਰਾ ਅਸਥਾਨ ਦੇਖਦਾ ਹੈ। ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਉਸ ਨੂੰ ਚਿੱਤ ਚਾਹੁੰਦੀ ਮਿਹਰ ਪਰਾਪਤ ਹੋ ਜਾਂਦੀ ਹੈ ਅਤੇ ਜਿਸ ਨੂੰ ਉਹ ਲੋੜੀਦਾ ਹੈ, ਉਹ ਉਸ ਮੁਰਾਦ ਨੂੰ ਪਾ ਲੈਂਦਾਹੈ। ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਹਰੀ ਨਾਮ ਦਾ ਸਿਮਰਨ ਕਰ, ਨਾਮ ਦੀ ਉਪਾਸ਼ਨਾ ਸਾਧ, ਅਤੇ ਨਾਮ ਦੇ ਰਾਹੀਂ ਪਰਮ ਅਨੰਦ ਦੇ ਮੰਡਲ ਵਿੱਚ ਪ੍ਰਵੇਸ਼ ਕਰ। ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਹੈ ਮੇਰੀ ਜਿੰਦੇ! ਵਾਹਿਗੁਰੂ ਅੰਮ੍ਰਿਤ ਨੂੰ ਪਾਨ ਕਰ, ਇੰਜ ਤੇਰੀ ਤਰੇਹ ਦੂਰ ਹੋ ਜਾਵੇਗੀ। ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨ੍ਹਾਂ ਨੇ ਗੁਰਾਂ ਦੁਆਰਾ, ਇਸ ਨੂੰ ਚਖਿਆ ਹੈ, ਉਹ ਸੁਖੈਨ ਹੀ ਸਾਈਂ ਵਿੱਚ ਲੀਨ ਰਹਿੰਦੇ ਹਨ। ਠਹਿਰਾਉ। ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਜਿਨ੍ਹਾਂ ਨੇ ਸੱਚੇ ਗੁਰਾਂ ਦੀ ਟਹਿਲ ਕਮਾਈ ਹੈ, ਉਨ੍ਹਾਂ ਨੂੰ ਨਾਮ ਦਾ ਖ਼ਜ਼ਾਨਾ ਪਰਾਪਤ ਹੋਇਆ ਹੈ। ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਉਨ੍ਹਾਂ ਦਾ ਮਨ ਵਾਹਿਗੁਰੂ-ਅੰਮ੍ਰਿਤ ਨਾਲ ਤਰੋਤਰ ਰਹਿੰਦਾ ਹੈ ਅਤੇ ਉਨ੍ਹਾਂ ਦਾ ਮਾਨਸਕ ਹੰਕਾਰ ਦੂਰ ਹੋ ਜਾਂਦਾ ਹੈ। ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਉਨ੍ਹਾਂ ਦਾ ਅੰਤਸ਼ਕਰਨ-ਕੰਵਲ ਖਿੜ ਜਾਂਦਾ ਹੈ ਅਤੇ ਉਨ੍ਹਾਂ ਦੀ ਬ੍ਰਿਤੀ (ਸਾਹਿਬ ਵਿੱਚ) ਅਡੋਲ ਰੂਪ ਜੁੜੀ ਰਹਿੰਦੀ ਹੈ। ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਉਨ੍ਹਾਂ ਦੀ ਆਤਮਾ ਪਵਿੱਤ੍ਰ ਹੋ ਜਾਂਦੀ ਹੈ। ਉਹ ਪਰਮਾਤਮਾ ਵਿੱਚ ਸਮਾਏ ਰਹਿੰਦੇ ਹਨ ਤੇ ਉਸ ਦੇ ਦਰਬਾਰ ਵਿੱਚ ਮਾਨ ਪਾਉਂਦੇ ਹਨ। ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਇਸ ਜੱਗ ਵਿੱਚ ਟਾਵੇਂ ਹੀ ਹਨ ਉਹ ਜਿਹੜੇ ਆਪਣੇ ਸੱਚੇ ਗੁਰਾਂ ਦੀ ਟਹਿਲ ਕਮਾਉਂਦੇ ਹਨ। ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਆਪਣੀ ਸਵੈ-ਹੰਗਤਾ ਤੇ ਸੰਸਾਰੀ ਮੋਹ ਨੂੰ ਨਵਿਰਤ ਕਰਕੇ ਉਹ ਵਾਹਿਗੁਰੂ ਨੂੰ ਆਪਣੇ ਦਿਲ ਨਾਲ ਲਾਈ ਰੱਖਦੇ ਹਨ। ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਮੈਂ ਉਨ੍ਹਾਂ ਤੋਂ ਵਾਰਿਆਂ ਜਾਂਦਾ ਹਾਂ ਜਿਨ੍ਹਾਂ ਦੀ ਹਰੀ ਨਾਮ ਨਾਲ ਪ੍ਰੀਤ ਹੈ। ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਜਿਨ੍ਹਾਂ ਦੇ ਪੱਲੇ ਬੇਅੰਤ ਸੁਆਮੀ ਦਾ ਅਤੁੱਟ ਨਾਮ ਹੈ, ਉਹ ਚਾਰੇ ਯੁਗਾਂ ਅੰਦਰ ਪ੍ਰਸੰਨ ਰਹਿੰਦੇ ਹਨ। ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਗੁਰਾਂ ਨੂੰ ਭੈਟਣ ਦੁਆਰਾ ਹਰੀ ਨਾਮ ਪਰਾਪਤ ਹੁੰਦਾ ਹੈ ਅਤੇ ਸੰਸਾਰੀ ਮਮਤਾ ਦੀ ਤਰੇਹ ਦੂਰ ਹੋ ਜਾਂਦੀ ਹੈ। ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ (ਗੁਰਮੁੱਖ) ਮਾਨਸਕ ਤੌਰ ਤੇ ਸੰਸਾਰ ਵਲੋਂ ਉਪਰਾਮ ਹੋ ਜਾਂਦੇ ਹਨ ਅਤੇ ਉਹਨਾਂ ਦੀ ਆਤਮਾ ਵਾਹਿਗੁਰੂ ਨਾਲ ਅਭੇਦ ਹੋਈ ਰਹਿੰਦੀ ਹੈ। ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਮੈਂ ਉਨ੍ਹਾਂ ਉਤੋਂ ਸਦਕੇ ਜਾਂਦਾ ਹਾਂ ਜੋ ਵਾਹਿਗੁਰੂ ਦੇ ਨਾਮ ਦਾ ਸੁਆਦ ਮਾਣਦੇ ਹਨ। ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥ ਹੇ ਨਾਨਕ! ਸੁਆਮੀ ਦੀ ਮਿਹਰ ਦੁਆਰਾ ਸਰੇਸ਼ਟਤਾਈਆਂ ਦਾ ਖ਼ਜ਼ਾਨਾ ਸਤਿਨਾਮ ਪਰਾਪਤ ਹੁੰਦਾ ਹੈ। ਸਿਰੀਰਾਗੁ ਮਹਲਾ ੩ ॥ ਸਿਰੀ ਰਾਗ, ਤੀਜੀ ਪਾਤਸ਼ਾਹੀ। ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਪ੍ਰਾਨੀ ਬਹੁਤੇ ਭੇਖ ਧਾਰਨ ਕਰਦੇ ਤੇ ਬਾਹਰ ਭਰਮਦੇ ਹਨ। ਪ੍ਰੰਤੂ ਆਪਦੇ ਦਿਲ ਤੇ ਚਿੱਤ ਨਾਲ ਠੱਗੀ ਠੋਰੀ ਕਰਦੇ ਹਨ। ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਉਹ ਰੱਬ ਦੇ ਘਰ (ਹਜ਼ੂਰੀ) ਨੂੰ ਪਰਾਪਤ ਨਹੀਂ ਹੁੰਦੇ ਅਤੇ ਮਰਨ ਪਿਛੋਂ ਗੰਦਗੀ ਅੰਦਰ ਗ਼ਰਕ ਹੋ ਜਾਂਦੇ ਹਨ। ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਆਪਣੇ ਘਰ ਵਿੱਚ ਹੀ, ਹੈ ਮੇਰੀ ਆਤਮਾ! ਸੰਸਾਰ ਵਲੋ ਉਪ੍ਰਾਮ ਰਹੁ। ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰਾਂ ਦੇ ਉਦੇਸ਼ ਦੁਆਰਾ ਜਿਸ ਨੂੰ ਪ੍ਰਕਾਸ਼ ਹੋਇਆ ਹੈ, ਉਹ ਸੱਚਾਈ, ਸਾਧਨਾ ਅਤੇ ਨੇਕ ਅਮਲ ਧਾਰਨ ਕਰਦਾ ਹੈ। ਠਹਿਰਾਉ। ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਗੁਰਾਂ ਦੇ ਉਪਦੇਸ਼ ਦੁਆਰਾ ਜਿਹੜਾ ਪ੍ਰਾਣੀ ਆਪਣੇ ਮਨੁਏ ਨੂੰ ਜਿੱਤ ਲੈਂਦਾ ਹੈ, ਉਹ ਮੋਖ਼ਸ਼ ਤੇ ਕਲਿਆਣ ਨੂੰ ਆਪਣੇ ਗ੍ਰਿਹ ਅੰਦਰ ਹੀ ਪਾ ਲੈਂਦਾ ਹੈ। ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ ਸਾਧ ਸੰਗਤ ਦੇ ਮਿਲਾਪ ਵਿੱਚ ਜੁੜ ਕੇ ਵਾਹਿਗੁਰੂ ਦੇ ਨਾਮ ਦਾ ਆਰਾਧਨ ਕਰ। ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਭਾਵੇਂ ਤੂੰ ਲੱਖਾਂ ਹੀ ਤ੍ਰੀਮਤਾਂ ਨਾਲ ਭੋਗ ਬਿਲਾਸ ਕਰੇ ਅਤੇ ਦੁਨੀਆ ਦੇ ਨੌ ਖਿੱਤਿਆਂ ਤੇ ਹਕੂਮਤ ਕਰੇ। ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ ਫਿਰ ਭੀ ਸੱਚੇ ਗੁਰਾਂ ਦੇ ਬਗੈਰ ਤੈਨੂੰ ਖੁਸ਼ੀ ਪਰਾਪਤ ਨਹੀਂ ਹੋਣੀ ਅਤੇ ਤੂੰ ਮੁੜ ਮੁੜ ਕੇ ਜੂਨੀਆਂ ਵਿੱਚ ਪਏਗਾ। ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਧਨ ਤੇ ਕਰਾਮਾਤੀ ਸ਼ਕਤੀਆਂ ਉਨ੍ਹਾਂ ਦੇ ਪਿਛੇ ਲੱਗੀਆਂ ਫਿਰਦੀਆਂ ਹਨ, ਭਾਵੇਂ ਉਨ੍ਹਾਂ ਨੂੰ ਉਨ੍ਹਾਂ ਦੀ ਭੋਰਾ ਭੀ ਚਾਹ ਨਹੀਂ, ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ ਜਿਹੜੇ ਗਲੇ ਵਿੱਚ ਵਾਹਿਗੁਰੂ ਦੀ ਮਾਲਾ ਪਹਿਨਦੇ ਹਨ ਅਤੇ ਆਪਣੇ ਮਨ ਨੂੰ ਗੁਰਾਂ ਦੇ ਚਰਨਾਂ ਨਾਲ ਜੋੜਦੇ ਹਨ। ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਿਹੜਾ ਕੁਝ ਸੁਆਮੀ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, ਹੋਰ ਕੁਛ ਕੀਤਾ ਨਹੀਂ ਜਾ ਸਕਦਾ। ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥ ਗੁਲਾਮ ਨਾਨਕ ਨਾਮ ਉਚਾਰਨ ਕਰਕੇ ਜੀਉਂਦਾ ਹੈ। ਹੇ ਪ੍ਰਭੂ! ਆਪਣੇ ਕੁਦਰਤੀ ਸੁਭਾਅ ਅਨੁਸਾਰ (ਇਸ ਦੀ ਮੈਨੂੰ) ਦਾਤ ਬਖਸ਼। copyright GurbaniShare.com all right reserved. Email:- |