ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥
ਚੁਰਾਸੀ ਲੱਖ ਜੂਨੀਆਂ ਸੁਆਮੀ ਨੂੰ ਲੋਚਦੀਆਂ ਹਨ। ਜਿਸ ਨੂੰ (ਵਾਹਿਗੁਰੂ) ਮਿਲਾਉਂਦਾ ਹੈ, ਉਹ ਆ ਕੇ (ਉਸ ਨਾਲ ਅਭੇਦ ਹੋ ਜਾਂਦਾ ਹੈ। ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥ ਗੁਰਾਂ ਦੁਆਰਾ ਨਾਨਕ ਨੇ ਵਾਹਿਗੁਰੂ ਨੂੰ ਪਾ ਲਿਆ ਹੈ ਅਤੇ ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਅੰਦਰ ਲੀਨ ਰਹਿੰਦਾ ਹੈ। ਸਿਰੀਰਾਗੁ ਮਹਲਾ ੩ ॥ ਸਿਰੀ ਰਾਗ, ਤੀਜੀ ਪਾਤਸ਼ਾਹੀ। ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਵਾਹਿਗੁਰੂ ਦਾ ਨਾਮ ਸ਼ਾਂਤੀ ਦਾ ਸਮੁੰਦਰ ਹੈ। ਗੁਰਾਂ ਦੀ ਦਇਆ ਦੁਆਰਾ ਇਹ ਪ੍ਰਾਪਤ ਕੀਤਾ ਜਾਂਦਾ ਹੈ। ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਰੈਣ ਦਿਹੁੰ ਸਾਈਂ ਦੇ ਨਾਮ ਦਾ ਜਾਪ ਕਰਨ ਦੁਆਰਾ, ਜੀਵ ਸੁਖੈਨ ਹੀ ਨਾਮ ਅੰਦਰ ਲੀਨ ਹੋ ਜਾਂਦਾ ਹੈ। ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਉਸ ਦਾ ਮਨ ਸੱਚੇ ਵਾਹਿਗੁਰੂ ਨਾਲ ਅਭੇਦ ਹੋ ਜਾਂਦਾ ਹੈ ਅਤੇ (ਉਸਦੀ) ਜੀਭ ਵਾਹਿਗੁਰੂ ਦਾ ਜੱਸ ਗਾਉਂਦੀ ਹੈ। ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਹੈ ਭਰਾ! ਦਵੈਤ-ਭਾਵ ਅੰਦਰ ਖ਼ਚਤ ਕਾਰਨ ਸੰਸਾਰ ਮੁਸੀਬਤ ਵਿੱਚ ਹੈ। ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਗੁਰਾਂ ਦੀ ਸ਼ਰਣਾਗਤ ਸੰਭਾਲਣ ਦੁਆਰਾ ਤੇ ਰੈਣ ਦਿਹੁੰ ਨਾਮ ਦਾ ਅਰਾਧਨ ਕਰਕੇ ਆਰਾਮ ਪਾ ਲਉ। ਠਹਿਰਾਉ। ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਸੱਚੇ ਪੁਰਸ਼ ਨੂੰ ਕੋਈ ਗੰਦਗੀ ਨਹੀਂ ਚਿਮੜਦੀ ਅਤੇ ਉਹ ਪਵਿੱਤ੍ਰ ਚਿੱਤ ਨਾਲ ਵਾਹਿਗੁਰੂ ਦਾ ਸਿਮਰਨ ਕਰਦਾ ਹੈ। ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰਾਂ ਦੇ ਰਾਹੀਂ ਸਾਹਿਬ ਨੂੰ ਅਨੁਭਵ ਕਰ ਅਤੇ ਵਾਹਿਗੁਰੂ ਦੀ ਸੁਧਾ-ਸਰੂਪ ਨਾਮ ਅੰਦਰ ਲੀਨ ਹੋ ਜਾ। ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਗੁਰਾ ਨੇ ਬ੍ਰਹਮ ਗਿਆਤ ਦੀ ਚਮਕੀਲੀ ਰੋਸ਼ਨੀ ਪ੍ਰਕਾਸ਼ ਕਰ ਦਿੱਤੀ ਹੈ ਜਿਸ ਨਾਲ ਬੇ-ਸਮਝੀ ਦਾ ਹਨ੍ਹੇਰਾ ਦੂਰ ਹੋ ਗਿਆ ਹੈ। ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਖੁਦ-ਪਸੰਦ ਅਪਵਿਤ੍ਰ ਹਨ, ਉਹ ਹੰਕਾਰ ਤੇ ਖ਼ਾਹਿਸ਼ ਦੇ ਪਾਪ ਦੀ ਪਲੀਤੀ ਨਾਲ ਲਬਾਲਬ ਹਨ। ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਰੱਬ ਦੇ ਨਾਮ ਬਾਝੋਂ ਪਲੀਤੀ ਧੋਤੀ ਨਹੀਂ ਜਾਂਦੀ ਅਤੇ ਪ੍ਰਾਣੀ ਜੰਮਣ ਮਰਣ ਅੰਦਰ ਅਵਾਜਾਰ ਹੁੰਦਾ ਹੈ। ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਜੋ ਛਿਨ-ਭੰਗਰ ਖੇਡ ਅੰਦਰ ਖਚਤ ਹੋਏ ਹੋਏ ਹਨ, ਉਹ ਨਾਂ ਇਸ ਲੋਕ ਤੇ ਨਾਂ ਹੀ ਪ੍ਰਲੋਕ ਅੰਦਰ ਕਿਸੇ ਕੰਮ ਦੇ ਹਨ। ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਰੱਬ ਦੇ ਨਾਮ ਦੀ ਪ੍ਰੀਤ ਹੀ ਗੁਰੂ-ਪਿਆਰ ਦੀ ਪੂਜਾ, ਤਪੱਸਿਆ ਤੇ ਸਵੈ-ਰਿਆਜ਼ਤ ਹੈ। ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਗੁਰੂ-ਪਿਆਰਾ ਹਮੇਸ਼ਾਂ ਇਕ ਸਿਰਜਣਹਾਰ ਦੇ ਨਾਮ ਦਾ ਆਰਾਧਨ ਕਰਦਾ ਹੈ। ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥ ਨਾਨਕ, ਪ੍ਰਭੂ ਦੇ ਨਾਮ ਦਾ ਚਿੰਤਨ ਕਰ, ਜੋ ਸਮੂਹ ਜੀਵਾਂ ਦਾ ਆਸਰਾ ਹੈ। ਸ੍ਰੀਰਾਗੁ ਮਹਲਾ ੩ ॥ ਸਿਰੀ ਰਾਗ, ਤੀਜੀ ਪਾਤਸ਼ਾਹੀ। ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਪ੍ਰਤੀਕੂਲ ਪੁਰਸ਼ ਸੰਸਾਰੀ ਮਮਤਾ ਅੰਦਰ ਖਚਤ ਹੈ ਅਤੇ ਪ੍ਰਭੂ ਦੀ ਪ੍ਰੀਤ ਅਤੇ ਸੰਸਾਰ ਉਪਰਾਮਤਾ ਧਾਰਨ ਨਹੀਂ ਕਰਦਾ। ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਉਹ ਸੁਆਮੀ ਦੇ ਨਾਮ ਨੂੰ ਨਹੀਂ ਸਮਝਦਾ, ਸਦੀਵ ਹੀ ਕਸ਼ਟ ਉਠਾਉਂਦਾ ਹੈ ਤੇ ਰੱਬ ਦੇ ਦਰਬਾਰ ਵਿੱਚ ਆਪਣੀ ਇੱਜ਼ਤ ਗੁਆ ਲੈਂਦਾ ਹੈ। ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਜਗਿਆਸੂ ਆਪਣਾ ਹੰਕਾਰ ਦੂਰ ਕਰ ਦਿੰਦੇ ਹਨ, ਨਾਮ ਨਾਲ ਰੰਗੇ ਜਾਂਦੇ ਹਨ ਤੇ ਆਰਾਮ ਪਾਊਦੇ ਹਨ। ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਹੇ ਮੇਰੀ ਜਿੰਦੜੀਏ! ਦਿਨ ਰਾਤ ਤੂੰ ਸਦੀਵ ਹੀ ਖ਼ਾਹਿਸ਼ਾਂ ਨਾਲ ਪਰੀ-ਪੂਰਨ ਰਹਿੰਦੀ ਹੈ। ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਸੱਚੇ ਗੁਰਾਂ ਦੀ ਟਹਿਲ ਕਮਾਉਣ ਦੁਆਰਾ ਸੰਸਾਰੀ ਮਮਤਾ ਪੂਰੀ ਤਰ੍ਹਾਂ ਸੜ ਜਾਂਦੀ ਹੈ ਤੇ ਬੰਦਾ ਆਪਣੇ ਗ੍ਰਿਹ ਵਿੱਚ ਹੀ ਨਿਰਲੇਪ ਰਹਿੰਦਾ ਹੈ। ਠਹਿਰਾਉ। ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਗੁਰੂ-ਸਮਰਪਣ ਭਲੇ ਕੰਮ ਕਰਦਾ ਤੇ ਖਿੜਦਾ ਹੈ। ਵਾਹਿਗੁਰੂ ਦੀ ਪਿਰਹੜੀ ਖੁਸ਼ੀ ਪੈਦਾ ਕਰਦੀ ਹੈ। ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਦਿਹੁੰ ਰੈਣ ਉਹ ਹਮੇਸ਼ਾਂ ਸਾਹਿਬ ਦੀ ਸੇਵਾ ਕਮਾਉਂਦਾ ਹੈ ਅਤੇ ਆਪਣੀ ਸਵੈ-ਹੰਗਤਾ ਨੂੰ ਦੂਰ ਕਰਕੇ ਬੇ-ਫਿਕਰ ਹੋ ਜਾਂਦਾ ਹੈ। ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਭਾਰੇ ਚੰਗੇ ਕਰਮਾਂ ਦੁਆਰਾ ਮੈਂ ਸਾਧ ਸੰਗਤ ਨੂੰ ਪਰਾਪਤ ਹੋਇਆ ਹਾਂ ਅਤੇ ਸਦੀਵੀ ਪਰਸੰਨਤਾ ਦੇ ਟਿਕਾਣੇ ਵਾਹਿਗੁਰੂ ਨੂੰ ਹਾਸਲ ਕੀਤਾ ਹੈ। ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਉਹ ਸੰਤ ਹੈ ਅਤੇ ਉਹੀ ਜਗਤ-ਤਿਆਗੀ, ਜਿਹੜਾ ਹਰੀ ਨਾਮ ਨੂੰ ਆਪਣੇ ਦਿਲ ਅੰਦਰ ਟਿਕਾਉਂਦਾ ਹੈ। ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਗੁੱਸਾ ਉਸ ਦੇ ਹਿਰਦੇ ਨੂੰ ਅਸਲੋ ਹੀ ਨਹੀਂ ਪੋਹਦਾ, ਕਿਉਂ ਜੋ ਉਸ ਨੇ ਆਪਣੇ ਅੰਦਰੋਂ ਸਵੈ-ਹੰਗਤਾ ਨੂੰ ਦੂਰ ਕਰ ਦਿਤਾ ਹੈ। ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ ਨਾਮ ਦਾ ਖ਼ਜ਼ਾਨਾ ਸੱਚੇ ਗੁਰਾਂ ਨੇ ਉਸ ਨੂੰ ਵਿਖਾਲ ਦਿਤਾ ਹੈ ਅਤੇ ਈਸ਼ਵਰੀ ਅੰਮ੍ਰਿਤ ਨੂੰ ਉਹ ਰੱਜ ਕੇ ਪਾਨ ਕਰਦਾ ਹੈ। ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਜਿਸ ਕਿਸੇ ਨੇ ਵਾਹਿਗੁਰੂ ਨੂੰ ਪਾਇਆ ਹੈ, ਸਚਿਆਰਾ ਦੀ ਸੰਗਤ ਅੰਦਰ ਪਾਇਆ ਹੈ। ਪੂਰਨ ਚੰਗੇ ਨਸੀਬਾਂ ਰਾਹੀਂ ਪ੍ਰਭੂ ਦੀ ਪ੍ਰੀਤ ਪਰਾਪਤ ਹੁੰਦੀ ਹੈ। ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਅੰਤਰੀਵ ਤੌਰ ਤੇ ਹੰਕਾਰ ਨਾਲ ਜੁੜੇ ਹੋਣ ਕਰਕੇ ਆਪ-ਹੁਦਰੇ ਭਟਕਦੇ ਫਿਰਦੇ ਹਨ ਅਤੇ ਸੱਚੇ ਗੁਰਾਂ ਨੂੰ ਨਹੀਂ ਸਮਝਦੇ! ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥ ਨਾਨਕ, ਜਿਹੜੇ ਗੁਰਬਾਣੀ ਨਾਲ ਰੰਗੇ ਹਨ, ਉਹ ਵਾਹਿਗੁਰੂ ਦੇ ਨਾਮ ਅੰਦਰ ਰੰਗੀਜ ਜਾਂਦੇ ਹਨ। ਪ੍ਰੰਭੂ ਦੇ ਡਰ ਦੀ ਪਾਹ ਦੇ ਬਗੈਰ ਉਨ੍ਹਾਂ ਨੂੰ ਕਿਸ ਤਰ੍ਹਾਂ ਰੰਗ ਚੜ੍ਹ ਸਕਦਾ ਹੈ? ਸਿਰੀਰਾਗੁ ਮਹਲਾ ੩ ॥ ਸਿਰੀ ਰਾਗੁ, ਤੀਜੀ ਪਾਤਸ਼ਾਹੀ। ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਬੰਦੇ ਦੇ ਅੰਦਰ ਹੀ ਸਾਰੀਆਂ ਵਸਤੂਆਂ ਹਨ। ਉਹ ਆਪਣੇ ਗ੍ਰਹਿ ਵਿਚੋਂ ਹੀ ਉਹ ਲੋੜੀਦਾ ਸੌਦਾ-ਸੂਤ ਲੈ ਸਕਦਾ ਹੈ। ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਹਰ ਮੁਹਤ ਹਰੀ ਦੇ ਨਾਮ ਦਾ ਸਿਮਰਨ ਕਰ। ਗੁਰਾਂ ਦੇ ਰਾਹੀਂ ਕੋਈ ਵਿਰਲਾ ਹੀ ਇਸ ਨੂੰ ਪਰਾਪਤ ਕਰਦਾ ਹੈ। ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਨਾਮ ਦਾ ਖ਼ਜ਼ਾਨਾ ਅਮੁੱਕ ਹੈ, ਪਰਮ ਚੰਗੇ ਕਰਮਾਂ ਰਾਹੀਂ ਇਹ ਹਾਸਲ ਹੁੰਦਾ ਹੈ। ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹੇ ਮੇਰੀ ਜਿੰਦੜੀਏ! ਅਪਜਸ, ਸਵੈ-ਹੰਗਤਾ ਅਤੇ ਹੈਕੜ ਛੱਡ ਦੇ। copyright GurbaniShare.com all right reserved. Email:- |