ਆਖਹਿ ਗੋਪੀ ਤੈ ਗੋਵਿੰਦ ॥
ਗੁਆਲਣਾ ਅਤੇ ਕ੍ਰਿਸ਼ਨ ਤੇਰਾ ਹੀ ਜ਼ਿਕਰ ਕਰਦੇ ਹਨ। ਆਖਹਿ ਈਸਰ ਆਖਹਿ ਸਿਧ ॥ ਸ਼ਿਵਜੀ ਤੈਨੂੰ ਆਖਦਾ ਹੈ ਅਤੇ ਕਰਾਮਾਤਾਂ ਕਰਨ ਵਾਲੇ ਭੀ ਤੇਰਾ ਹੀ ਜ਼ਿਕਰ ਕਰਦੇ ਹਨ। ਆਖਹਿ ਕੇਤੇ ਕੀਤੇ ਬੁਧ ॥ ਸਾਰੇ ਬੁੱਧ ਜੋ ਤੂੰ ਸਾਜੇ ਹਨ, ਤੈਨੂੰ ਹੀ ਪੁਕਾਰਦੇ ਹਨ। ਆਖਹਿ ਦਾਨਵ ਆਖਹਿ ਦੇਵ ॥ ਦੈਂਤ ਤੈਨੂੰ ਪੁਕਾਰਦੇ ਹਨ ਅਤੇ ਦੇਵਤੇ ਭੀ ਤੈਨੂੰ ਹੀ ਆਖਦੇ ਹਨ। ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਦੇਵਤੇ, ਮਨੁੱਖ, ਮੋਨਧਾਰੀ ਅਤੇ ਸੇਵਕ ਤੇਰਾ ਹੀ ਜਿਕਰ ਕਰਦੇ ਹਨ। ਕੇਤੇ ਆਖਹਿ ਆਖਣਿ ਪਾਹਿ ॥ ਘਨੇਰੇ ਤੈਨੂੰ ਬਿਆਨ ਕਰਦੇ ਹਨ ਅਤੇ ਬਿਆਨ ਕਰਨ ਦਾ ਹੀਂਆ ਕਰਦੇ ਹਨ। ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਬਹੁਤਿਆਂ ਨੇ ਤੈਨੂੰ ਬਾਰੰਬਾਰ ਬਿਆਨ ਕੀਤਾ ਅਤੇ ਉਹ ਖੜੇ ਤੇ ਤਿਆਰ ਹੋ ਟੁਰ ਗਏ ਹਨ। ਏਤੇ ਕੀਤੇ ਹੋਰਿ ਕਰੇਹਿ ॥ ਜੇਕਰ ਤੂੰ ਐਨੇ ਹੋਰ ਰਚ ਦੇਵੇ ਜਿੰਨੇ ਅੱਗੇ ਰਚੇ ਹਨ, ਤਾ ਆਖਿ ਨ ਸਕਹਿ ਕੇਈ ਕੇਇ ॥ ਤਾਂ ਭੀ ਉਹ ਤੇਰੀਆਂ ਥੋੜੀਆਂ ਜਿਹੀਆਂ ਨੇਕੀਆਂ ਹੀ ਬਿਆਨ ਨਹੀਂ ਕਰ ਸਕਦੇ। ਜੇਵਡੁ ਭਾਵੈ ਤੇਵਡੁ ਹੋਇ ॥ ਸੁਆਮੀ ਐਡਾ ਵੱਡਾ ਹੋ ਜਾਂਦਾ ਹੈ ਜੇਡਾ ਵੱਡਾ ਉਸ ਨੂੰ ਚੰਗਾ ਲੱਗਦਾ ਹੈ। ਨਾਨਕ ਜਾਣੈ ਸਾਚਾ ਸੋਇ ॥ ਹੇ ਨਾਨਕ! ਆਪਣੀ ਵਿਸ਼ਾਲਤਾ ਉਹ ਸੱਚਾ ਸਾਈਂ ਖੁਦ ਹੀ ਜਾਣਦਾ ਹੈ। ਜੇ ਕੋ ਆਖੈ ਬੋਲੁਵਿਗਾੜੁ ॥ ਜੇਕਰ ਕੋਈ ਬਕਵਾਸੀ ਕਹੇ ਕਿ ਉਹ ਵਾਹਿਗੁਰੂ ਨੂੰ ਵਰਨਣ ਕਰ ਸਕਦਾ ਹੈ, ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ ਤਦ ਉਸ ਨੂੰ ਮੂਰਖਾਂ ਦਾ ਮਹਾਂ ਮੂਰਖ ਲਿਖ ਛੱਡੋ। ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਉਹ ਦਰਵਾਜ਼ਾ ਕਿਹੋ ਜਿਹਾ ਹੈ ਅਤੇ ਉਹ ਮੰਦਰ ਕੈਸਾ ਹੈ ਜਿਸ ਵਿੱਚ ਬੈਠ ਕੇ ਤੂੰ ਸਾਰਿਆਂ ਦੀ ਸੰਭਾਲ ਕਰਦਾ ਹੈਂ, ਹੇ ਸਾਈਂ। ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਬਹੁਤੀਆਂ ਕਿਸਮਾਂ ਦੇ ਅਣਗਿਣਤ ਸੰਗੀਤਕ ਸ਼ਾਜ ਉਥੈ ਗੂੰਜਦੇ ਹਨ ਅਤੇ ਅਨੇਕਾਂ ਹੀ ਹਨ ਉਥੇ ਰਾਗ ਕਰਨ ਵਾਲੇ। ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਅਨੇਕਾਂ ਤਰਾਨੇ ਆਪਣੀਆਂ ਰਾਗਨੀਆਂ ਸਮੇਤ ਤੇ ਅਨੇਕਾਂ ਰਾਗੀ ਤੇਰਾ ਜੱਸ ਗਾਉਂਦੇ ਹਨ। ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਉਂਦੇ ਹਨ ਤੈਨੂੰ ਹਵਾ, ਜਲ, ਤੇ ਅੱਗ ਅਤੇ ਧਰਮਰਾਜ ਤੇਰੇ ਬੂਹੇ ਉਤੇ ਤੇਰੀ ਕੀਰਤੀ ਗਾਇਨ ਕਰਦਾ ਹੈ। ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਲਿਖਣ ਵਾਲੇ ਫ਼ਰਿਸ਼ਤੇ ਚਿਤ੍ਰ ਤੇ ਗੁਪਤ ਜੋ ਲਿਖਣਾ ਜਾਣਦੇ ਹਨ ਅਤੇ ਜਿਨ੍ਹਾਂ ਦੀ ਲਿਖੀ ਹੋਈ ਲਿਖਤ ਦੇ ਆਧਾਰ ਤੇ ਧਰਮਰਾਜ ਨਿਆਇ ਕਰਦਾ ਹੈ, ਤੇਰਾ ਜੱਸ ਗਾਇਨ ਕਰਦੇ ਹਨ। ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ ਬਰ੍ਹਮਾ ਅਤੇ ਭਵਾਨੀ ਤੈਨੂੰ ਗਾਇਨ ਕਰਦੇ ਹਨ। ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਆਪਣੇ ਤਖਤ ਤੇ ਬੈਠਾ ਹੋਇਆ ਇੰਦਰ, ਤੇਰੇ ਦਰਵਾਜੇ ਤੇ ਸੁਰਾਂ ਸਮੇਤ, ਤੈਨੂੰ ਗਾਉਂਦਾ ਹੈ। ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਆਪਣੀ ਧਿਆਨ-ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿੱਭਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ। ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਕਾਮ ਚੇਸਟਾ ਰਹਿਤ ਸੱਚੇ ਅਤੇ ਸੰਤੁਸ਼ਟ ਪੁਰਸ਼ ਤੇਰਾ ਜਸ ਗਾਉਂਦੇ ਅਤੇ ਨਿਧੜਕ ਯੋਧੇ ਤੇਰੀ ਹੀ ਪ੍ਰਸੰਸਾ ਕਰਦੇ ਹਨ। ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਸਾਰਿਆਂ ਯੁਗਾਂ ਤੇ ਵੇਦਾਂ ਨੂੰ ਵਾਚਣ ਵਾਲੇ ਵਿਦਵਾਨ ਸਮੇਤ ਸੱਤੇ ਸ਼ਰੋਮਨੀ ਰਿਸ਼ੀਆਂ ਦੇ, ਤੇਰੀ ਹੀ ਪ੍ਰਸੰਸਾ ਕਰਦੇ ਹਨ। ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਮੌਹ ਲੈਣ ਵਾਲੀਆਂ ਪਰੀਆਂ, ਜੋ ਬਹਿਸ਼ਤ, ਇਸ ਲੋਕ ਅਤੇ ਪਾਤਾਲ ਅੰਦਰ ਦਿਲ ਨੂੰ ਛਲ ਲੈਦੀਆਂ ਹਨ, ਤੈਨੂੰ ਗਾਉਂਦੀਆਂ ਹਨ। ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਤੇਰੇ ਰਚੇ ਹੋਏ ਚੌਦਾ ਅਮੋਲਕ ਪਦਾਰਥ, ਅਠਾਹਟ ਯਾਤ੍ਰਾ ਅਸਥਾਨ ਸਮੇਤ, ਤੇਰੀ ਕੀਰਤੀ ਕਰਦੇ ਹਨ। ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਪਰਮ ਬਲਵਾਨ ਯੋਧੇ ਅਤੇ ਈਸ਼ਵਰੀ ਸੂਰਮੇ ਤੈਨੂੰ ਗਾਉਂਦੇ ਹਨ ਅਤੇ ਚਾਰੇ ਹੀ ਉਤਪਤੀ ਦੇ ਮੰਥੇ ਤੈਨੂੰ ਸਲਾਹੁੰਦੇ ਹਨ। ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਤੇਰੇ ਹੱਥ ਦੇ ਰਚੇ ਅਤੇ ਅਸਥਾਪਨ ਕੀਤੇ ਹੋਹੇ ਬਰਿਆਜ਼ਮ, ਸੰਸਾਰ ਅਤੇ ਸੂਰਜ-ਬੰਧਾਨ ਤੇਰੀਆਂ ਬਜ਼ੁਰਗੀਆਂ ਅਲਾਪਦੇ ਹਨ। ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਜੋ ਤੈਂਡੇ ਸਾਧੂ, ਜੇਹੜੇ ਤੈਨੂੰ ਚੰਗੇ ਲੱਗਦੇ ਹਨ ਅਤੇ ਜੋ ਅੰਮ੍ਰਿਤ ਦੇ ਘਰ ਤੇਰੇ ਨਾਮ ਅੰਦਰ ਰੰਗੀਜੇ ਹਨ, ਉਹ ਭੀ ਤੈਨੂੰ ਗਾਉਂਦੇ ਹਨ। ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਹੋਰ ਬਹੁਤੇਰੇ, ਜਿਨ੍ਹਾਂ ਨੂੰ ਮੈਂ ਆਪਣੇ ਮਨ ਅੰਦਰ ਚਿਤਵਨ ਨਹੀਂ ਕਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਖਿਆਲ ਕਰ ਸਕਦਾ ਹੈ? ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਉਹ, ਉਹ ਸੁਆਮੀ ਸਦੀਵ ਹੀ ਸੱਚਾ ਹੈ। ਉਹ ਸੱਤ ਹੈ, ਅਤੇ ਸੱਤ ਹੈ ਉਸ ਦਾ ਨਾਮ। ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ ਤੇ ਹੋਵੇਗਾ ਭੀ, ਜਦ ਸ੍ਰਿਸ਼ਟੀ ਅਲੋਪ ਹੋ ਜਾਏਗੀ ਉਹ ਨਹੀਂ ਜਾਵੇਗਾ। ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਵਾਹਿਗੁਰੂ ਜਿਸ ਨੇ ਸੰਸਾਰ ਸਾਜਿਆ ਹੈ, ਨੇ ਕਈ ਤਰੀਕਿਆਂ ਦੁਆਰਾ ਅਨੇਕਾਂ ਰੰਗਤਾਂ ਅਤੇ ਕਿਸਮਾਂ ਦੀ ਰਚਨਾ ਰਚੀ ਹੈ। ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਰਚਨਾ ਨੂੰ ਰੱਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੇ ਕੀਤੇ ਕੰਮ ਨੂੰ ਦੇਖਦਾ ਹੈ। ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਜੋ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਹ ਕਰਦਾ ਹੈ। ਕੋਈ ਜਣਾ ਉਸ ਨੂੰ ਫੁਰਮਾਨ ਜਾਰੀ ਨਹੀਂ ਕਰ ਸਕਦਾ। ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ ਉਹ ਰਾਜਾ ਹੈ, ਰਾਜਿਆਂ ਦਾ ਮਹਾਰਾਜਾ ਹੈ ਨਾਨਕ ਉਸਦੀ ਰਜ਼ਾ ਦੇ ਤਾਬੇ ਰਹਿੰਦਾ ਹੈ। ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਸੰਤੁਸ਼ਟਤਾ ਨੂੰ ਆਪਣੀਆਂ ਮੁੰਦ੍ਰਾਂ, ਲਜਿਆਂ ਨੂੰ ਆਪਦਾ ਮੰਗਣ ਵਾਲਾ ਖੱਪਰ ਤੇ ਥੈਲਾ ਅਤੇ ਸਾਹਿਬ ਦੇ ਸਿਮਰਨ ਨੂੰ ਆਪਣੀ ਸੁਆਹ ਬਣਾ। ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਮੌਤ ਦਾ ਖਿਆਲ ਤੇਰੀ ਖਫਨੀ, ਕੁਮਾਰੀ ਕੰਨਿਆਂ ਦੇ ਸਰੀਰ ਵਰਗੀ ਪਵਿੱਤ੍ਰਤਾ ਤੇਰੀ ਜੀਵਨ ਰਹੁ-ਰੀਤੀ ਅਤੇ ਵਾਹਿਗੁਰੂ ਵਿੱਚ ਭਰੋਸਾ ਤੇਰਾ ਸੋਟਾ ਹੋਵੇ। ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਸਾਰਿਆਂ ਨਾਲ ਭਾਈਚਾਰੇ ਨੂੰ ਯੋਗਾਮਤ ਦਾ ਸ਼ਰੋਮਣੀ ਭੇਖ ਬਣਾ ਅਤੇ ਆਪਣੇ ਆਪ ਦੇ ਜਿੱਤਣ ਨੂੰ ਜਗਤ ਦੀ ਜਿੱਤ ਖ਼ਿਆਲ ਕਰ। ਆਦੇਸੁ ਤਿਸੈ ਆਦੇਸੁ ॥ ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ। ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ ਉਹ ਮੁਢਲਾ, ਪਵਿੱਤ, ਆਰੰਭ ਰਹਿਤ, ਅਵਿਨਾਸ਼ੀ ਅਤੇ ਸਮੂਹ ਯੁਗਾਂ ਅੰਦਰ ਉਸੇ ਇਕੋ ਲਿਬਾਸ ਵਾਲਾ ਹੈ। ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਬ੍ਰੱਹਮ ਗਿਆਤ ਨੂੰ ਆਪਣਾ ਭੋਜਨ ਅਤੇ ਰਹਿਮ ਨੂੰ ਆਪਣਾ ਮੋਦੀ ਬਣਾ ਅਤੇ ਈਸ਼ਵਰੀ ਰਾਗ ਜੋ ਹਰ ਦਿਲ ਅੰਦਰ ਹੁੰਦਾ ਹੈ, ਨੂੰ ਸਰਵਣ ਕਰ। ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਉਹ ਖੁਦ ਸ਼ਰੋਮਣੀ ਸਾਹਿਬ ਹੈ ਜਿਸਨੇ ਸਾਰਿਆਂ ਨੂੰ ਨਕੇਲ ਪਾਈ ਹੋਈ ਹੈ। ਧਨਸੰਪਦਾ ਤੇ ਕਰਾਮਾਤਾਂ ਹੋਰ ਹੀ ਸੁਆਦ ਹਨ ਜੋ ਸਾਧੂਆਂ ਨਹੀਂ ਭਾਉਂਦੇ। ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਮਿਲਾਪ ਅਤੇ ਵਿਛੋੜਾ ਦੋਨੇਂ ਸੰਸਾਰ ਦੇ ਕੰਮ ਚਲਾਉਂਦੇ ਹਨ ਅਤੇ ਪਰਾਲਭਧ ਦੁਆਰਾ ਬੰਦਾ ਆਪਣਾ ਹਿੱਸਾ ਪਰਾਪਤ ਕਰਦਾ ਹੈ। copyright GurbaniShare.com all right reserved. Email:- |