ਮਃ ੩ ॥ ਤੀਜੀ ਪਾਤਿਸ਼ਾਹੀ। ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਦੂਸ਼ਨ ਲਾਉਣ ਵਾਲੇ ਸਾਧੂਆਂ ਨਾਲ ਦੁਸ਼ਮਣੀ ਕਰਦੇ ਹਨ ਅਤੇ ਪਾਂਬਰਾਂ ਦੇ ਨਾਲ ਨਹੁੰ ਤੇ ਪ੍ਰੀਤ ਪਾਉਂਦੇ ਹਨ। ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਏਥੇ ਤੇ ਏਦੂੰ ਮਗਰੋਂ, ਉਨ੍ਹਾਂ ਨੂੰ, ਆਰਾਮ ਨਹੀਂ ਮਿਲਦਾ। ਉਹ ਮੁੜ ਮੁੜ ਕੇ ਜੰਮਦੇ ਤੇ ਮਰਦੇ ਰਹਿੰਦੇ ਹਨ। ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਉਨ੍ਹਾਂ ਦੀ ਖਾਹਿਸ਼ ਕਦਾਚਿਤ ਨਹੀਂ ਬੁਝਦੀ ਅਤੇ ਦਵੈਤ-ਭਾਵ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਹੈ। ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਉਨ੍ਹਾਂ ਦੁਸ਼ਨ ਲਾਉਣ ਵਾਲਿਆਂ ਦੇ ਚਿਹਰੇ ਸਾਹਿਬ ਦੀ ਉਸ ਸੱਚੀ ਦਰਗਾਹ ਵਿੱਚ ਕਾਲੇ ਕੀਤੇ ਜਾਂਦੇ ਹਨ। ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਨਾਨਕ, ਨਾਮ ਦੇ ਬਿਨਾ ਪ੍ਰਾਣੀ ਨੂੰ ਨਾਂ ਇਸ ਕਿਨਾਰੇ (ਲੋਕ ਵਿੱਚ) ਨਾਂ ਹੀ ਪਰਲੇ ਕਿਨਾਰੇ (ਪ੍ਰਲੋਕ ਵਿੱਚ) ਪਨਾਹ ਮਿਲਦੀ ਹੈ। ਪਉੜੀ ॥ ਪਉੜੀ। ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਹੜੇ ਸੁਆਮੀ ਦੇ ਨਾਮ ਦਾ ਸਿਮਰਨ ਕਰਦੇ ਹਨ ਉਹ ਆਪਣੇ ਹਿਰਦੇ ਅੰਦਰ ਸੁਆਮੀ ਵਾਹਿਗੁਰੂ ਦੇ ਨਾਮ ਨਾਲ ਰੰਗੇ ਹੋਏ ਹਨ। ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਜੋ, ਆਪਣੇ ਦਿਲ ਤੇ ਰਿਦੇ ਅੰਦਰ ਇਕ ਸਾਹਿਬ ਨੂੰ ਸਿਮਰਦੇ ਹਨ, ਉਹ ਇਕ ਸਾਹਿਬ ਦੇ ਬਗੈਰ ਹੋਰਸ ਨੂੰ ਨਹੀਂ ਪਛਾਣਦੇ। ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਕੇਵਲ ਓਹੀ ਪੁਰਸ਼ ਸੁਆਮੀ ਦੇ ਸੇਵਾ ਕਮਾਉਂਦੇ ਹਨ, ਜਿਨ੍ਹਾਂ ਦੇ ਮੱਥੇ ਉਤੇ ਐਸੀ ਲਿਖਤਾਕਾਰ ਸੁਆਮੀ ਨੇ ਲਿਖੀ ਹੋਈ ਹੈ। ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਉਹ ਸਦਾ ਹਰੀ ਦੀਆਂ ਵਡਿਆਈਆਂ ਆਲਾਪਦੇ ਹਨ ਤੇ ਗੁਣਵਾਨ ਪ੍ਰਭੂ ਦੀ ਮਹਿਮਾ ਗਾਇਨ ਕਰ ਆਪਣੇ ਮਨ ਨੂੰ ਸਮਝਾਉਂਦੇ ਹਨ। ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਮਹਾਨ ਹੈ ਮਹਾਨਤਾ ਪਵਿੱਤਰ ਪੁਰਸ਼ਾਂ ਦੀ। ਪੂਰਨ ਗੁਰਾਂ ਦੇ ਰਾਹੀਂ ਉਹ ਰੱਬ ਦੇ ਨਾਮ ਵਿੱਚ ਲੀਨ ਰਹਿੰਦੇ ਹਨ। ਸਲੋਕੁ ਮਃ ੩ ॥ ਸਲੋਕ ਤੀਜੀ ਪਾਤਿਸ਼ਾਹੀ। ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਔਖੀ ਹੈ ਸੱਚੇ ਗੁਰਾਂ ਦੀ ਚਾਕਰੀ, ਬੰਦੇ ਨੂੰ ਆਪਣਾ ਸੀਸ ਸੋਂਪਣਾ ਅਤੇ ਆਪਣਾ ਆਪ ਮੇਟਣਾ ਪੈਂਦਾ ਹੈ। ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਜੇਕਰ ਉਹ ਗੁਰਾਂ ਦੇ ਉਪਦੇਸ਼ ਦੁਆਰਾ (ਜੀਵਤ ਭਾਵਤੋਂ) ਮਰ ਜਾਵੇ, ਉਹ ਮੁੜ ਕੇ ਨਹੀਂ ਮਰਦਾ ਅਤੇ ਤਦ ਉਸ ਦੀ ਸਮੂਹ ਘਾਲ ਕਬੂਲ ਪੈ ਜਾਂਦੀ ਹੈ। ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਪਾਰਸ ਨਾਲ ਲੱਗ ਕੇ ਉਹ ਪਾਰਸ ਥੀ ਵੰਞਦਾ ਹੈ ਅਤੇ ਸੱਚੇ ਸੁਆਮੀ ਨਾਲ ਪਿਆਰ ਅੰਦਰ ਜੁੜਿਆ ਰਹਿੰਦਾ ਹੈ। ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਸ ਲਈ ਧੁਰੋਂ ਹੀ ਇਸ ਤਰ੍ਹਾਂ ਲਿਖਿਆ ਹੋਇਆ ਹੈ, ਉਸ ਨੂੰ ਸੁਆਮੀ-ਸਰੂਪ ਸੱਚੇ ਗੁਰੂ ਆ ਕੇ ਮਿਲ ਪੈਂਦੇ ਹਨ। ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ ਨਾਨਕ, ਲੇਖੇ-ਪੱਤੇ ਦੁਆਰਾ, ਗੁਮਾਸ਼ਤਾ ਆਪਣੇ ਸੁਆਮੀ ਨਾਲ ਨਹੀਂ ਮਿਲ ਸਕਦਾ। ਜਿਸ ਨੂੰ ਸੁਆਮੀ ਬਖਸ਼ਦਾ ਹੈ, ਉਹ ਕਬੂਲ ਪੈ ਜਾਂਦਾ ਹੈ। ਮਃ ੩ ॥ ਤੀਜੀ ਪਾਤਿਸ਼ਾਹੀ। ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਆਪਣੇ ਸਵੈ-ਮਨੋਰਥ ਦੇ ਕੁਰਾਹੇ ਪਏ ਹੋਏ ਮੂੜ੍ਹ ਚੰਗੇ ਤੇ ਮੰਦੇ ਦੀ ਪਛਾਣ ਨਹੀਂ ਕਰਦੇ। ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਜੇਕਰ ਉਹ ਨਾਮ ਦਾ ਚਿੰਤਨ ਕਰਨ, ਤਦ ਉਹ ਪ੍ਰਭੂ ਦੀ ਹਜ਼ੂਰੀ ਨੂੰ ਪ੍ਰਾਪਤ ਹੋ ਜਾਂਦੇ ਹਨ ਤੇ ਉਨ੍ਹਾਂ ਦਾ ਨੂਰ, ਪਰਮ ਨੂਰ ਵਿੱਚ ਲੀਨ ਹੋ ਜਾਂਦਾ ਹੈ। ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਜਦ ਸੱਚੇ ਸੁਆਮੀ ਦਾ ਡਰ ਹਮੇਸ਼ਾਂ ਲਈ ਉਨ੍ਹਾਂ ਦੇ ਅੰਤਰਿ ਆਤਮੇ ਟਿਕ ਜਾਂਦਾ ਹੈ ਤਦ ਹੀ ਉਹ ਸਮੂਹ ਸਮਝ ਨੂੰ ਪ੍ਰਾਪਤ ਹੁੰਦੇ ਹਨ। ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਸੱਚੇ ਗੁਰੂ ਉਨ੍ਹਾਂ ਦੇ ਆਪਣੇ (ਹਿਰਦੇ) ਗ੍ਰਿਹ ਵਿੱਚ ਹੀ ਨਿਵਾਸ ਰੱਖਦੇ ਹਨ ਅਤੇ ਆਪ ਹੀ ਉਨ੍ਹਾਂ ਨੂੰ, ਉਨ੍ਹਾਂ ਦੇ ਸਾਈਂ ਨਾਲ, ਮਿਲਾ ਦਨੂੰਦੇ ਹਨ। ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਨਾਨਕ, ਜਿਸ ਉਤੇ ਦਾ ਸੁਆਮੀ ਮਿਹਰ ਅਤੇ ਬਖਸ਼ਸ਼ ਧਾਰਦਾ ਹੈ, ਉਹ ਸੱਚੇ ਗੁਰਾਂ ਨੂੰ ਮਿਲ ਪੈਂਦਾ ਹੈ ਅਤੇ ਉਸ ਦੇ ਸਾਰੇ ਕੰਮ ਰਾਸ ਹੋ ਜਾਂਦੇ ਹਨ। ਪਉੜੀ ॥ ਪਉੜੀ। ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਮੁਬਾਰਕ! ਮੁਬਾਰਕ! ਹੈ ਪ੍ਰਾਲਭਧ ਉਨ੍ਹਾਂ ਨੇਕ ਪੁਰਸ਼ਾਂ ਦੀ, ਜੋ ਆਪਣੇ ਮੂੰਹ ਨਾਲ ਵਾਹਿਗੁਰੂ ਅਤੇ ਵਾਹਿਗੁਰੂ ਦੇ ਨਾਮ ਨੂੰ ਉਚਾਰਦੇ ਹਨ। ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਮੁਬਾਰਕ! ਮੁਬਾਰਕ ਹੈ, ਪ੍ਰਾਲਭਧ ਉਨ੍ਹਾਂ ਨੇਕ ਬੰਦਿਆਂ ਦੀ ਜੋ ਆਪਣੇ ਕੰਨਾਂ ਨਾਲ ਵਾਹਿਗੁਰੂ ਦੀ ਮਹਿਮਾ ਸੁਣਦੇ ਹਨ। ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਮੁਬਾਰਕ! ਮੁਬਾਰਕ ਹੈ, ਕਿਸਮਤ ਉਨ੍ਹਾਂ ਸ਼ੁਭ ਲੋਕਾਂ ਦੀ ਜੋ ਵਾਹਿਗੁਰੂ ਦਾ ਜੱਸ ਗਾਇਨ ਕਰਨ ਦੁਆਰਾ ਨੇਕ ਪੁਰਸ਼ ਥੀ ਵੰਞਦੇ ਹਨ। ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ ਸੁਲੱਖਣੀ! ਸੁਲੱਖਣੀ! ਹੈ ਕਿਸਮਤ ਉਨ੍ਹਾਂ ਪਵਿੱਤਰ ਪੁਰਸ਼ਾਂ ਦੀ, ਜੋ ਗੁਰਾਂ ਦੇ ਉਪਦੇਸ਼ ਤੇ ਅਮਲ ਕਰਕੇ ਮਨ ਨੂੰ ਜਿੱਤ ਲੈਂਦੇ ਹਨ। ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥ ਸਾਰਿਆਂ ਨਾਲੋਂ ਉਚੀ ਹੈ ਕਿਸਮਤ ਗੁਰੂ ਦੇ ਸਿੱਖਾਂ ਦੀ, ਜਿਹੜੇ ਗੁਰ-ਸਿੱਖ, ਗੁਰਾਂ ਦੇ ਪੈਰੀ ਪੈਂਦੇ ਹਨ। ਸਲੋਕੁ ਮਃ ੩ ॥ ਸਲੋਕ ਤੀਜੀ ਪਾਤਿਸ਼ਾਹੀ। ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਜੋ ਪ੍ਰਭੂ ਨੂੰ ਜਾਣਦਾ ਹੈ ਅਤੇ ਇਕ ਨਾਮ ਨਾਲ ਆਪਣੀ ਬਿਰਤੀ ਜੋੜਦਾ ਹੈ, ਉਸ ਦਾ ਬ੍ਰਹਮਣ-ਪੁਣਾ ਕਾਇਮ ਰਹਿੰਦਾ ਹੈ। ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਨੌ ਖਜਾਨੇ ਅਤੇ ਅਠਾਰਾਂ ਕਰਾਮਾਤੀ-ਸ਼ਕਤੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ ਜੋ ਸੁਆਮੀ ਨੂੰ ਸਦੀਵ ਹੀ ਆਪਣੇ ਮਨ ਵਿੱਚ ਟਿਕਾਈ ਰੱਖਦਾ ਹੈ। ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਸੱਚੇ ਗੁਰਾਂ ਦੇ ਬਾਝੋਂ ਨਾਮ ਪ੍ਰਾਪਤ ਨਹੀਂ ਹੁੰਦਾ। ਤੂੰ ਇਸ ਨੂੰ ਸਮਝ ਅਤੇ ਵਿਚਾਰ। ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਨਾਨਕ, ਪੂਰਨ ਨਸੀਬਾਂ ਰਾਹੀਂ ਬੰਦਾ ਸੱਚੇ ਗੁਰਾਂ ਨੂੰ ਮਿਲਦਾ ਹੈ ਅਤੇ ਚਾਰਾਂ ਹੀ ਯੁੱਗਾਂ ਅੰਦਰ ਆਰਾਮ ਪਾਉਂਦਾ ਹੈ। ਮਃ ੩ ॥ ਤੀਜੀ ਪਾਤਿਸ਼ਾਹੀ। ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਭਾਵਨੂੰ ਜੁਆਨ ਹੋਵੇ, ਭਾਵਨੂੰ ਬੁੱਢਾ, ਆਪ-ਹੁਦਰੇ ਪੁਰਸ਼ ਦੀ ਤ੍ਰਿਸ਼ਣਾ ਤੇ ਭੁੱਖ ਮਿਟਦੀਆਂ ਨਹੀਂ। ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਗੁਰੂ-ਅਨੁਸਾਰੀ ਨਾਮ ਨਾਲ ਰੰਗੇ ਹੋਏ ਹਨ ਅਤੇ ਆਪਣੀ ਸਵੈ-ਹੰਗਤਾ ਨੂੰ ਗੁਆ ਕੇ ਸ਼ਾਂਤ ਥੀ ਗਏ ਹਨ। ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਉਨ੍ਹਾਂ ਦੇ ਮਨ ਰੱਜ ਅਤੇ ਧ੍ਰਾਮ ਜਾਂਦਾ ਹੈ ਅਤੇ ਉਨ੍ਹਾਂ ਨੂੰ ਮੁੜ ਕੇ ਭੁੱਖ ਨਹੀਂ ਲੱਗਦੀ। copyright GurbaniShare.com all right reserved. Email |