ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਪ੍ਰੰਤੂ ਉਸ ਨੂੰ ਆਪਣੇ ਪਿਛਲੇ ਪਾਸੇ ਕੁਝ ਭੀ ਨਹੀਂ ਦਿਸਦਾ। ਇਹ ਅਜੀਬ ਹੀ ਕੰਵਲ-ਆਸਣ ਹੈ। ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਖੱਤ੍ਰੀਆਂ ਨੇ ਆਪਣਾ ਮਹਜ਼ਬ ਤਿਆਗ ਦਿੱਤਾ ਹੈ ਅਤੇ (ਪ੍ਰਦੇਸੀ) ਬੋਲੀ ਇਖਤਿਆਰ ਕਰ ਲਈ ਹੈ। ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਸਾਰੀ ਦੁਨੀਆ ਇਕ ਜਾਤ ਦੀ ਹੀ (ਮੰਦੀ) ਹੋ ਗਈ ਹੈ ਅਤੇ ਸੱਚਾਈ ਦੀ ਮਰਯਾਦਾ ਮਿੱਟ ਗਈ ਹੈ। ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਹਿੰਦੂ ਵਿਦਵਾਨਾਂ ਦੇ ਸੰਗ੍ਰਹਿ ਅਤੇ ਰਚਨ ਕੀਤੇ ਹੋਏ ਅੱਠ ਤੇ ਦਸ ਪੁਰਾਣਾ ਨੂੰ ਵਾਚਦੇ ਹਨ, ਅਤੇ ਵੇਦਾਂ ਨੂੰ ਵੀਚਾਰਦੇ ਹਨ। ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ ਸਾਹਿਬ ਦੇ ਨਾਮ ਦੇ ਬਾਝੋਂ ਕਲਿਆਣ ਨਹੀਂ ਹੋ ਸਕਦਾ, ਸਾਹਿਬ ਦਾ ਗੋਲਾ ਨਾਨਕ ਆਖਦਾ ਹੈ। ਧਨਾਸਰੀ ਮਹਲਾ ੧ ਆਰਤੀ ਧਨਾਸਰੀ ਪਹਿਲੀ ਪਾਤਿਸ਼ਾਹੀ। ਸਨਮੁੱਖ ਉਪਾਸ਼ਨਾ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ। ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਅਸਮਾਨ ਦੀ ਵੱਡੀ ਪਲੇਟ ਅੰਦਰ ਸੂਰਜ ਅਤੇ ਚੰਦ ਦੀਵੇ ਹਨ ਅਤੇ ਤਾਰੇ ਆਪਣੇ ਚੱਕਰਾਂ ਸਮੇਤ ਜਡੇ ਹੋਏ ਮੋਤੀ। ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਚੰਨਣ ਦੀ ਸੁਗੰਧਤ ਤੇਰੀ ਹੋਕ-ਸਾਮੱਗਰੀ ਬਣਾਉਂਦੀ ਹੈ, ਹਵਾ ਤੇਰੀ ਚੋਰੀ ਅਤੇ ਸਾਰੀ ਬਨਾਸਪਤੀ ਤੇਰੇ ਫੁੱਲ ਹਨ, ਹੇ ਪ੍ਰਕਾਸ਼ਵਾਨ ਪ੍ਰਭੂ! ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਕੈਸੀ ਸੁੰਦਰ ਪੂਜਾ ਹੋ ਰਹੀ ਹੈ? ਇਹ ਤੈਂਡੀ ਸਨਮੁੱਖ ਪੂਜਾ ਹੈ, ਹੇ ਡਰ ਦੇ ਨਾਸ ਕਰਨਹਾਰ! ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਰੱਬੀ ਕੀਰਤਨ, ਮੰਦਰ ਦੇ ਨਗਾਰਿਆਂ ਦਾ ਵਜਣਾ ਹੈ। ਠਹਿਰਾਉ। ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਹਜ਼ਾਰਾਂ ਹਨ ਤੇਰੀਆਂ ਅੱਖਾਂ, ਪ੍ਰੰਤੂ ਤੇਰੀ ਕੋਈ ਭੀ ਅੱਖ ਨਹੀਂ। ਹਜਾਰਾਂ ਹੀ ਹਨ ਤੇਰੇ ਸਰੂਪ, ਪਰ ਇਕ ਤੇਰਾ ਭੀ ਸਰੂਪ ਨਹੀਂ। ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਹਜ਼ਾਰਾਂ ਹਨ ਤੇਰੇ ਪਵਿੱਤਰ ਪੈਰ, ਤਾਂ ਭੀ ਤੇਰਾ ਇਕ ਭੀ ਪੈਰ ਨਹੀਂ। ਹਜ਼ਾਰਾਂ ਨੱਕ ਹਨ, ਤਦਯਪ ਤੂੰ ਨਾਸਕਾ ਦੇ ਬਗੈਰ ਹੈ। ਤੇਰਿਆਂ ਇਨ੍ਹਾਂ ਕੌਤਕਾਂ ਨੇ ਮੈਨੂੰ ਫਰੇਫਤਾ ਕਰ ਲਿਆ ਹੈ। ਸਭ ਮਹਿ ਜੋਤਿ ਜੋਤਿ ਹੈ ਸੋਇ ॥ ਸਾਰਿਆਂ ਅੰਦਰ ਜਿਹੜੀ ਰੋਸ਼ਨੀ ਹੈ, ਉਹ ਰੋਸ਼ਨੀ ਤੂੰ ਹੀ ਹੈ। ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਉਸ ਦੇ ਨੂਰ ਦੁਆਰਾ ਸਾਰੀਆਂ ਆਤਮਾਵਾਂ ਅੰਦਰ ਨੂਰ ਪ੍ਰਕਾਸ਼ ਹੁੰਦਾ ਹੈ। ਗੁਰ ਸਾਖੀ ਜੋਤਿ ਪਰਗਟੁ ਹੋਇ ॥ ਗੁਰਾਂ ਦੇ ਉਪਦੇਸ਼ ਦੁਆਰਾ, ਈਸ਼ਵਰੀ ਨੂਰ ਜਾਹਰ ਹੁੰਦਾ ਹੈ। ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਜਿਹੜਾ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਸ ਦੀ ਅਸਲ ਪੂਜਾ ਹੈ। ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਵਾਹਿਗੁਰੂ ਦੇ ਕਮਲ ਰੂਪੀ ਪੈਰਾਂ ਦੇ ਮਾਖਿਓ ਉਤੇ ਮੇਰੀ ਆਤਮਾ ਮਾਇਲ ਹੋਈ ਹੋਈ ਹੈ ਅਤੇ ਰੈਣ ਦਿਹੁੰ ਮੈਂ ਉਨ੍ਹਾਂ ਲਈ ਤਿਹਾਇਆ ਹਾਂ। ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥ ਪਪੀਹੇ ਨਾਨਕ ਨੂੰ ਆਪਣੀ ਰਹਿਮਤ ਦਾ ਅੰਮ੍ਰਿਤ ਪਾਣੀ ਪ੍ਰਦਾਨ ਕਰ, ਤਾਂ ਜੋ ਉਸ ਦਾ ਨਿਵਾਸ ਤੇਰੇ ਨਾਮ ਵਿੱਚ ਥੀ ਵੰਞੇ, ਹੇ ਪ੍ਰਭੂ! ਧਨਾਸਰੀ ਮਹਲਾ ੩ ਘਰੁ ੨ ਚਉਪਦੇ ਧਨਾਸਰੀ ਤੀਜੀ ਪਾਤਿਸ਼ਾਹੀ। ਚਉਪਜੇ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ। ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਸੁਆਮੀ ਦੇ ਨਾਮ ਦੀ ਇਹ ਦੌਲਤ ਅਮੁਕ ਹੈ। ਨਾਂ ਇਕ ਮੁਕਦੀ ਹੈ, ਨਾਂ ਹੀ ਕਿਧਰੇ ਜਾਂਦੀ ਹੈ। ਪੂਰੈ ਸਤਿਗੁਰਿ ਦੀਆ ਦਿਖਾਇ ॥ ਪੂਰਨ ਗੁਰਾਂ ਨੇ ਇਹ ਮੈਨੂੰ ਵਿਖਾਲ ਦਿੱਤੀ ਹੈ। ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਆਪਣੇ ਸੱਚੇ ਗੁਰਦੇਵ ਜੀ ਉਤੋਂ ਮੈਂ ਹਮੇਸ਼ਾਂ ਹੀ ਵਾਰਨੇ ਵੰਞਦਾ ਹੈ। ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਗੁਰਾਂ ਦੀ ਰਹਿਮਤ ਦੁਆਰਾ, ਮੈਂ ਪ੍ਰਭੂ ਨੂੰ ਆਪਣੇ ਚਿੱਤ ਵਿੱਚ ਟਿਕ ਲਿਆ ਹੈ। ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਕੇਵਲ ਓਹੀ ਧਨਾਡ ਹਨ ਜੋ ਵਾਹਿਗੁਰੂ ਦੇ ਨਾਮ ਨਾਲ ਪ੍ਰੀਤ ਪਾਉਂਦੇ ਹਨ। ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਪੂਰਨ ਗੁਰਾਂ ਨੇ ਮੈਨੂੰ ਪ੍ਰਭੂ ਦਾ ਖਜਾਨਾ ਵਿਖਾਲ ਦਿੱਤਾ ਹੈ। ਵਾਹਿਗੁਰੂ ਦੀ ਮਿਹਰ ਸਦਕਾ ਇਹ ਤੇਰੇ ਚਿੱਤ ਵਿੱਚ ਆ ਕੇ ਟਿੱਕ ਗਿਆ ਹੈ। ਠਹਿਰਾਉ। ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਬਦੀਆਂ ਤੋਂ ਖਲਾਸੀ ਪਾ ਜਾਂਦਾ ਹੈ ਤੇ ਨੇਕੀਆਂ ਉਸ ਦੇ ਮਨ ਵਿੱਚ ਵੱਸ ਜਾਂਦੀਆਂ ਹਨ, ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰਨ ਗੁਰਾਂ ਦੇ ਰਾਹੀਂ ਪ੍ਰਾਣੀ ਸੁੱਤੇ ਸਿੱਧ ਹੀ। ਪੂਰੇ ਗੁਰ ਕੀ ਸਾਚੀ ਬਾਣੀ ॥ ਸੱਚੀ ਹੈ ਬਾਣੀ ਗੁਰਾਂ ਦੀ, ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਜਿਸ ਦੁਆਰਾ ਆਤਮਾ ਸੁਖੈਨ ਹੀ ਅਨੰਦ ਵਿੱਚ ਲੀਨ ਹੋ ਜਾਂਦੀ ਹੈ। ਏਕੁ ਅਚਰਜੁ ਜਨ ਦੇਖਹੁ ਭਾਈ ॥ ਹੇ ਲੋਕੋ! ਮੇਰੇ ਭਰਾਓ! ਇਕ ਅਸਚਰਨ ਗੱਲ ਵੇਲੋ, ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਦਵੈਤ-ਭਾਵ ਨੂੰ ਮਾਰਨ ਨਾਲ ਹਰੀ ਰਿਦੇ ਵਿੱਚ ਟਿਕ ਜਾਂਦਾ ਹੈ। ਨਾਮੁ ਅਮੋਲਕੁ ਨ ਪਾਇਆ ਜਾਇ ॥ ਅਣਮੁੱਲਾ ਨਾਮ ਕਿਸੇ ਹੋਰਸ ਤਰੀਕੇ ਨਾਲ ਪ੍ਰਾਪਤ ਨਹੀਂ ਹੁੰਦਾ। ਗੁਰ ਪਰਸਾਦਿ ਵਸੈ ਮਨਿ ਆਇ ॥੩॥ ਗੁਰਾਂ ਦੀ ਰਹਿਮਤ ਸਦਕਾ ਇਹ ਆ ਕੇ ਮਨੁੱਖ ਦੇ ਹਿਰਦੇ ਅੰਦਰ ਟਿਕ ਜਾਂਦਾ ਹੈ। ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਉਹ ਅਦੁੱਤੀ ਸਾਹਿਬ ਸਾਰਿਆਂ ਅੰਦਰ ਨਿਵਾਸ ਰੱਖਦਾ ਹੈ। ਗੁਰਮਤੀ ਘਟਿ ਪਰਗਟੁ ਹੋਇ ॥ ਗੁਰਾਂ ਦੇ ਉਪਦੇਸ਼ ਦੁਆਰਾ, ਉਹ ਹਿਰਦੇ ਅੰਦਰ ਪ੍ਰਤੱਖ ਹੋ ਜਾਂਦਾ ਹੈ। ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਜੋ ਵਾਸਤਵ ਵਿੱਚ ਪ੍ਰਭੂ ਨੂੰ ਸਮਝਦਾ ਹੈ ਅਤੇ ਸਿੰਞਾਣਦਾ ਹੈ, copyright GurbaniShare.com all right reserved. Email |