ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਗੁਰਾਂ ਦੀ ਮਰੀਦ, ਜਿਹੜੇ ਗੁਰਾਂ ਦੀ ਘਾਲ ਕਮਾਉਂਦੇ ਹਨ, ਉਹ ਗੁਣਵਾਨ ਜੀਵ ਹਨ। ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੋਲਾ ਨਾਨਕ ਉਨ੍ਹਾਂ ਉਤੋਂ ਬਲਿਹਾਰਨੇ ਜਾਂਦਾ ਹੈ। ਉਨ੍ਹਾਂ ਉਤੋਂ ਹਮੇਸ਼ਾ, ਹਮੇਸ਼ਾਂ ਹੀ ਸਕਦੇ ਵੰਞਦਾ ਹਾਂ। ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਪਵਿੱਤਰ-ਆਤਮਾ ਸਖੀਆ ਅਤੇ ਸਾਥਣਾਂ ਉਹ ਖੁਦ ਵਾਹਿਗੁਰੂ ਨੂੰ ਚੰਗੀਆਂ ਲੱਗਦੀਆਂ ਹਨ। ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਵਾਹਿਗੁਰੂ ਦੇ ਦਰਬਾਰ ਅੰਦਰ, ਉਨ੍ਹਾਂ ਨੂੰ ਇੱਜ਼ਤ ਦੀ ਪੁਸ਼ਾਕ ਪਹਿਨਾਈ ਜਾਂਦੀ ਹੈ। ਪ੍ਰਭੂ ਉਨ੍ਹਾਂ ਨੂੰ ਆਪਣੀ ਹਿੱਕ ਨਾਲ ਲੈਂਦਾ ਹੈ। ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਗੁਰੂ-ਅਨੁਸਾਰੀ ਜੋ ਤੇਰੇ ਨਾਮ ਦਾ ਸਿਮਰਨ ਕਰਦੇ ਹਨ, ਹੇ ਸਾਈਂ! ਤੂੰ ਮੈਨੂੰ ਉਨ੍ਹਾਂ ਦਾ ਦੀਦਾਰ ਬਖਸ਼। ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਮੈਂ ਉਨ੍ਹਾਂ ਦੇ ਪੈਰ ਧੋਂਦਾ ਹਾਂ ਅਤੇ ਹਿਲਾ ਹਿਲਾ ਕੇ, ਮੈਂ ਉਨ੍ਹਾਂ ਦੇ ਪੈਰਾਂ ਦਾ ਧੋਂਣ ਪੀਂਦਾ ਹਾਂ। ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਜੋ ਤਬੋਲ ਤੇ ਸਪਾਰੀ ਖਾਂਦੀਆਂ ਹਨ ਅਤੇ ਆਪਦੇ ਬੁਲ੍ਹਾ ਨੂੰ ਲਾਲ ਵੱਟਣ ਮਲਦੀਆਂ ਹਨ, ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਪ੍ਰੰਤੂ ਸੁਆਮੀ ਵਾਹਿਗੁਰੂ ਦਾ ਸਿਮਰਨ ਕਦਾਚਿਤ ਨਹੀਂ ਕਰਦੀਆਂ, ਮੌਤ ਦਾ ਫਰੇਸ਼ਤਾ ਉਨ੍ਹਾਂ ਨੂੰ ਫੜ ਕੇ ਲੈ ਜਾਂਦਾ ਹੈ। ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਜੋ ਰੱਬ ਦੇ ਨਾਮ ਅਤੇ ਰੱਬ ਦਾ ਸਿਮਰਨ ਕਰਦੇ ਹਨ, ਅਤੇ ਉਸ ਨੂੰ ਆਪਣੇ ਮਨ ਤੇ ਦਿਲ ਨਾਲ ਲਾਈ ਰੱਖਦੇ ਹਨ। ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਮੌਤ ਦਾ ਦੂਤ ਉਨ੍ਹਾਂ ਨਜ਼ਦੀਕ ਨਹੀਂ ਆਉਂਦਾ। ਗੁਰਾਂ ਦੇ ਮੁਰੀਦ ਗੁਰਾਂ ਦੇ ਮਹਿਬੂਬ ਹਨ। ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਵਾਹਿਗੁਰੂ ਦਾ ਨਾਮ ਖਜਾਨਾ ਹੈ, ਪ੍ਰੰਤੂ ਕੋਈ ਵਿਰਲਾ ਹੀ ਜਣਾ ਹੀ ਇਸ ਨੂੰ ਗੁਰਾਂ ਦੇ ਰਾਹੀਂ ਜਾਣਦਾ ਹੈ। ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਨਾਨਕ, ਜੋ ਸੱਚੇ ਗੁਰਾਂ ਨੂੰ ਮਿਲ ਪੈਂਦੇ ਹਨ, ਉਹ ਸੁੱਖ ਅਤਾ ਅਨੰਦ ਭੋਗਦੇ ਹਨ। ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਸੱਚੇ ਗੁਰਦੇਵ ਜੀ ਦਾਤਾਰ ਕਹੇ ਜਾਂਦੇ ਹਨ। ਪ੍ਰਸੰਨ ਹੋ ਕੇ ਉਹ ਦਾਤਾ ਬਖਸ਼ਦਾ ਹੈ। ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਮੈਂ ਸਦੀਵ ਹੀ ਗੁਰਾਂ ਉਤੋਂ, ਘੋਲੀ ਵੰਞਦਾ ਹਾਂ, ਜਿਨ੍ਹਾਂ ਨੇ ਮੈਨੂੰ ਪ੍ਰਭੂ ਦਾ ਨਾਮ ਪ੍ਰਦਾਨ ਕੀਤਾ ਹੈ। ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਸੁਲੱਖਣੇ! ਸੁਲੱਖਣ। ਹਨ ਉਹ ਗੁਰੂ ਮਹਾਰਾਜ ਜੋ ਮੈਨੂੰ ਪ੍ਰਭੂ ਦਾ ਸੰਦੇਸਾ ਦਿੰਦੇ ਹਨ। ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰਾਂ ਨੂੰ ਤੇ ਵੱਡੇ ਸੱਚੇ ਗੁਰਾਂ ਦੀ ਦੇਹ ਨੂੰ ਦੇਖ ਦੇਖ ਕੇ ਮੈਂ ਹਮੇਸ਼ਾਂ ਹੀ ਪ੍ਰਫੁੱਲਤ ਹੁੰਦਾ ਹਾਂ। ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਗੁਰਾਂ ਦੀ ਜੀਭਾ ਬ੍ਰਹਿਮ-ਰਸ ਉਚਾਰਨ ਕਰਦੀ ਹੈ ਅਤੇ ਵਾਹਿਗੁਰੂ ਦੇ ਨਾਮ ਨਾਲ ਸ਼ਸ਼ੋਭਤ ਹੋਈ ਹੋਈ ਹੈ। ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਜਿਹੜੇ ਸਿੱਖ ਗੁਰਾਂ ਨੂੰ ਸੁਣਦੇ ਅਤੇ ਉਨ੍ਹਾਂ ਦੇ ਹੁਕਮ ਦੀ ਪਾਲਣਾ ਕਰਦੇ ਹਨ, ਉਨ੍ਹਾਂ ਦੀ ਸਾਰੀ ਖੁਧਿਆ ਦੂਰ ਹੋ ਜਾਂਦੀ ਹੈ। ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਲੋਕੀਂ ਰੱਬ ਦੇ ਰਾਹ ਦੀਆਂ ਗੱਲਾਂ ਕਰਦੇ ਹਨ, ਦੱਸੋਂ! ਕਿਹੜੇ, ਕਿਹੜੇ ਤਰੀਕੇ ਨਾਲ ਮੈਂ ਇਸ ਉਤੇ ਟੁਰ ਸਕਦਾ ਹਾਂ? ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਮੇਰੇ ਸੁਆਮੀ ਮਾਲਕ, ਤੇਰਾ ਅਤੇ ਤੇਰੇ ਨਾਮ ਦਾ ਸਫਰ ਖਰਚ ਨਾਲ ਲੈ ਕੇ, ਮੈਂ ਇਸ ਰਾਹ ਉਤੇ ਟੁਰ ਸਕਦਾ ਹਾਂ। ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਗੁਰੂ-ਸਮਰਪਨ, ਜੋ ਸਾਹਿਬ ਦਾ ਸਿਮਰਨ ਕਰਦੇ ਹਨ, ਉਹ ਧਨਾਡ ਅਤੇ ਬਹੁਤ ਸਿਆਣੇ ਹਨ। ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਮੈਂ ਸੱਚੇ ਗੁਰਾਂ ਉਤੋਂ ਹਮੇਸ਼ਾਂ ਹੀ ਕੁਰਬਾਨ ਜਾਂਦਾ ਹਾਂ ਅਤੇ ਗੁਰਬਾਣੀ ਅੰਦਰ ਲੀਨ ਹੋਇਆ ਹੋਇਆ ਹਾਂ। ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੂੰ ਮਾਲਕ ਹਂੈ, ਤੂੰ ਹੀ ਸੁਆਮੀ ਅਤੇ ਤੂੰ ਹੀ ਸੁਆਮੀ ਅਤੇ ਤੂੰ ਹੀ ਮੇਰਾ ਸੁਲਤਾਨ। ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਜੇਕਰ ਤੈਨੂੰ ਇਸ ਤਰ੍ਹਾਂ ਚੰਗਾ ਲੱਗਦਾ ਹੈ, ਹੇ ਸੁਆਮੀ ਕੇਵਲ ਤਦ ਹੀ ਤੇਰੀ ਪ੍ਰੇਮਮਈ ਸੇਵਾ ਹੋ ਸਕਦੀ ਹੈ। ਤੂੰ ਗੁਣਾਂ ਦਾ ਸਮੁੰਦਰ ਹੈ। ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਆਪ ਹੀ ਪ੍ਰਭੂ ਬਹੁਤਿਆਂ ਸਰੂਪਾਂ ਵਿੱਚ ਪ੍ਰਗਟ ਹੈ ਅਤੇ ਆਪ ਹੀ ਕੇਵਲ ਇਕ ਸਰੂਪ ਵਾਲਾ ਹੈ। ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ ਜੋ ਕੁਛ ਉਸ ਨੂੰ ਚੰਗਾ ਲੱਗਦਾ ਹੈ, ਹੇ ਨਾਨਕ! ਕੇਵਲ ਓਹੀ ਸ੍ਰੇਸ਼ਟ ਬਾਤ ਹੈ। ਤਿਲੰਗ ਮਹਲਾ ੯ ਕਾਫੀ ਤਿਲੰਕ ਨੌਵੀਂ ਪਾਤਿਸ਼ਾਹੀ। ਕਾਫੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ। ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਹੇ ਫਾਨੀ ਬੰਦੇ! ਜੇਕਰ ਤੈਨੂੰ ਕੋਈ ਸਮਝ ਹੈ, ਤਦ ਤੂੰ ਰਾਤ ਦਿਨ ਸਾਹਿਬ ਦਾ ਸਿਮਰਨ ਕਰ। ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਤਿੜਕੇ ਹੋਏ ਘੜੇ ਵਿਚੋਂ ਪਾਣੀ ਦੀ ਮਾਨੰਦ ਹਰ ਮੁਹਤ ਉਮਰ ਬੀਤਦੀ ਜਾ ਰਹੀ ਹੈ। ਠਹਿਰਾੳ। ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਤੂੰ ਕਿਉਂ ਵਾਹਿਗੁਰੂ ਦੀਆਂ ਸਿਫਤਾਂ ਗਾਇਨ ਨਹੀਂ ਕਰਦਾ, ਹੇ ਬੇਸਮਝ ਬੇਵਕੂਫ! ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਕੂੜੇ ਲੋਭ ਨਾਲ ਚਿਮੜ ਕੇ, ਤੂੰ ਮੌਤ ਨੂੰ ਚੇਤੇ ਨਹੀਂ ਕਰਦਾ। ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਅਜੇ ਭੀ ਕੁਝ ਵਿਗੜਿਆ ਨਹੀਂ, ਜੇਕਰ ਤੂੰ ਹੁਣ ਭੀ ਸੁਆਮੀ ਦਾ ਜੱਸ ਗਾਇਨ ਕਰਨ ਲੱਗ ਜਾਵੇ। ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥ ਗੁਰੂ ਜੀ ਫੁਰਮਾਉਂਦੇ ਹਨ, ਉਸ ਦਾ ਸਿਮਰਨ ਕਰਨ ਦੁਆਰਾ ਤੂੰ ਭੈ-ਰਹਿਤ ਮਰਤਬੇ ਨੂੰ ਪਾ ਲਵੇਂਗਾ। ਤਿਲੰਗ ਮਹਲਾ ੯ ॥ ਤਿਲੰਕ ਨੌਵੀਂ ਪਾਤਿਸ਼ਾਹੀ। ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜਾਗਦਾ ਰਹੁ, ਹੇ ਬੰਦੇ! ਜਾਗਦਾ ਰਹੁ ਤੂੰ ਕਿਉਂ ਬੇਪਰਵਾਹ ਹੋ ਕੇ ਸੋ ਰਿਹਾ ਹੈ। ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਦੇਹ ਜਿਹੜੀ ਤੇਰੇ ਨਾਲ ਪੈਦਾ ਹੋਈ ਸੀ, ਉਹ ਭੀ ਤੇਰੇ ਨਾਲ ਨਹੀਂ ਜਾਣੀ। ਠਹਿਰਾਉ। ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਮਾਂ, ਪਿਓ, ਪੁੱਤ੍ਰ, ਅਤੇ ਸਾਕ-ਸੈਨ, ਜਿਨ੍ਹਾਂ ਨਾਲ ਤੂੰ ਪਿਆਰ ਪਾਇਆ ਹੋਇਆ ਹੈ, ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਤੇਰੇ ਸਰੀਰ ਨੂੰ ਅੱਗ ਵਿੱਚ ਸੁੱਟ ਪਾਉਣਗੇ, ਜਦ ਆਤਮਾ ਇਸ ਤੋਂ ਵੱਖਰੀ ਹੋ ਵੰਝੇਗੀ। copyright GurbaniShare.com all right reserved. Email |