ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਤੇਰੇ ਗੋਲੋ ਨੂੰ ਕੋਈ ਡਰ ਨਹੀਂ ਅਤੇ ਮੌਤ ਦਾ ਦੂਤ ਉਸ ਦੇ ਨੇੜੇ ਨਹੀਂ ਆਉਂਦਾ। ਠਹਿਰਾਉ। ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਜਿਹੜੇ ਤੇਰੇ ਪ੍ਰੇਮ ਨਾਲ ਰੰਗੀਜੇ ਹਨ, ਹੇ ਪ੍ਰਭੂ! ਉਨ੍ਹਾਂ ਦੀ ਜਮਣ ਤੇ ਮਰਨ ਦੀ ਪੀੜ ਮਿਟ ਜਾਂਦੀ ਹੈ। ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਤੇਰੀਆਂ ਦਾਤਾਂ ਨੂੰ, ਹੇ ਸਾਈਂ! ਕੋਈ ਮੇਟ ਨਹੀਂ ਸਕਦਾ। ਸੱਚੇ ਗੁਰਾਂ ਨੇ ਮੈਨੂੰ ਇਹ ਧੀਰਜ ਬਖਸ਼ਿਆ ਹੈ। ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਜੋ ਨਾਮ ਨੂੰ ਸਿਮਰਦੇ ਹਨ, ਉਹ ਆਰਾਮ ਚੈਨ ਦੇ ਮੇਵੇ ਨੂੰ ਪਾ ਲੈਂਦੇ ਹਨ ਅਤੇ ਦਿਨ ਰਾਤ ਉਹ ਤੇਰਾ ਚਿੰਤਨ ਕਰਦੇ ਹਨ। ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਤੇਰੀ ਪਨਾਹ ਅਤੇ ਆਸਰਾ ਲੈ ਕੇ ਉਹ ਪੰਜਾਂ ਬਦਮਾਸ਼ਾਂ ਤੇ ਕਾਬੂ ਪਾ ਲੈਂਦੇ ਹਨ। ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਮੈਂ ਬ੍ਰਹਿਮ ਵੀਚਾਰ, ਸਿਮਰਨ ਅਤੇ ਨੇਕ ਅਮਲਾਂ ਨੂੰ ਨਹੀਂ ਜਾਣਦਾ, ਨਾਂ ਹੀ ਮੈਂ ਤੇਰੀ ਕਦਰ ਨੂੰ ਜਾਣਦਾ ਹਾਂ, ਹੇ ਸੁਆਮੀ! ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ ਸਾਰਿਆਂ ਨਾਲੋਂ ਵਿਸ਼ਾਲ ਹਨ, ਮੇਰੇ ਸਤਿਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੇ ਇਸ ਕਾਲੇ ਯੁੱਗ ਅੰਦਰ ਮੇਰੀ ਇੱਜਤ ਆਬਰੂ ਰੱਖ ਲਈ ਹੈ। ਸੂਹੀ ਮਹਲਾ ੫ ॥ ਸੂਹੀ ਪੰਜਵੀਂ ਪਾਤਿਸ਼ਾਹੀ। ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਸਾਰਿਆਂ ਨੂੰ ਛੱਡ ਕੇ ਮੈਂ ਗੁਰਾਂ ਦੀ ਪਨਾਹ ਲਈ ਹੈ। ਹੁਣ ਤੂੰ ਮੇਰੀ ਰੱਖਿਆ ਕਰ, ਹੇ ਮੇਰੇ ਰੱਖਿਆ ਕਰਨ ਵਾਲੇ! ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਜਿਸ ਕਿਸੇ ਨਾਲ ਤੂੰ ਮੈਨੂੰ ਜੋੜਦਾ ਹੈਂ, ਉਸ ਨਾਲ ਹੀ ਮੈਂ ਜੁੜ ਜਾਂਦਾ ਹਾਂ। ਇਹ ਗਰੀਬੜੇ ਪੁਰਸ਼ ਕੀ ਕਰ ਸਕਦੇ ਹਨ? ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਮੇਰੇ ਸੁਆਮੀ ਮਾਲਕ! ਤੂੰ ਦਿਲਾਂ ਦੀਆਂ ਜਾਨਣਹਾਰ ਹੈਂ। ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਹੇ ਮੇਰੇ ਉਜਲੇ, ਮਿਹਰਵਾਨ ਗੁਰੂ! ਮੇਰੇ ਉਤੇ ਦਰਸ ਕਰ ਤਾਂ ਜੋ ਮੈਂ ਸਦਾ ਹੀ ਪ੍ਰਭੂ ਦੀ ਮਹਿਮਾ ਗਾਇਨ ਕਰਾਂ। ਠਹਿਰਾਉ। ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਦਿਨ ਰਾਤ ਮੈਂ ਆਪਣੇ ਸੁਆਮੀ ਦਾ ਸਿਮਰਨ ਕਰਦਾ ਹਾਂ। ਗੁਰਾਂ ਦੀ ਦਇਆ ਦੁਆਰਾ ਭਿਆਨਕ ਸਮੁੰਦਰ ਤਰਿਆ ਜਾਂਦਾ ਹੈ। ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਆਪਣੀ ਸਵੈ-ਹੰਗਤਾ ਨੂੰ ਛੱਡ ਕੇ, ਮੈਂ ਸਾਰਿਆਂ ਬੰਦਿਆਂ ਦੇ ਪੈਂਰਾਂ ਦੀ ਧੂੜ ਹੁੰਦਾ ਹਾਂ। ਇਸ ਤਰ੍ਹਾਂ ਜੀਉਂਦੇ ਜੀ ਹੀ ਮੈਂ ਮਰਿਆ ਰਹਿੰਦਾ ਹਾਂ। ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਇਸ ਜਹਾਨ ਅੰਦਰ ਫਲਦਾਇਕ ਹੈ ਉਸ ਦਾ ਜੀਵਨ, ਜੋ ਸਤਿਸੰਗਤ ਅੰਦਰ ਸਾਈਂ ਦੇ ਨਾਮ ਨੂੰ ਉਚਾਰਦਾ ਹੈ। ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਜਿਸ ਉਤੇ ਸੁਆਮੀ ਆਪਣੀ ਰਹਿਮਤ ਧਾਰਦਾ ਹੈ, ਉਸ ਦੀਆਂ ਸਾਰੀਆਂ ਸੱਧਰਾਂ ਪੂਰੀਆਂ ਹੋ ਜਾਂਦੀਆਂ ਹਨ। ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਹੇ ਤੂੰ ਮਸਕੀਨਾਂ ਤੇ ਮਿਹਰ ਕਰਨ ਵਾਲੇ ਮਿਹਰਬਾਨ ਤੇ ਮਇਆਵਾਨ ਪਾਰਬ੍ਰਹਮ ਪਰਮੇਸ਼ਰ! ਮੈਂ ਤੇਰੀ ਪਨਾਹ ਲੋੜਦਾ ਹਾਂ। ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ ਨਾਨਕ ਉਤੇ ਤਰਸ ਕਰ, ਹੇ ਵਾਹਿਗੁਰੂ! ਅਤੇ ਉਸ ਨੂੰ ਆਪਣਾ ਨਾਮ ਅਤੇ ਸੰਤਾਂ ਦੇ ਪੈਰਾਂ ਦੀ ਧੂੜ ਪਰਦਾਨ ਕਰ। ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ਰਾਗ ਸੂਹੀ ਅਸ਼ਟਪਦੀਆਂ। ਪਹਿਲੀ ਪਾਤਿਸ਼ਾਹੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ। ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਮੇਰੇ ਵਿੱਚ ਸਾਰੀਆਂ ਬਦੀਆਂ ਹਨ ਤੇ ਕੋਈ ਵੀ ਨੇਕੀ ਨਹੀਂ, ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਮੈਂ ਆਪਣੇ ਭਰਤੇ ਨਾਲ ਕਿਸ ਤਰ੍ਹਾਂ ਮਿਲ ਸਕਦੀਆਂ ਹਾਂ? ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾਂ ਮੇਰੇ ਪੱਲੇ ਸੁੰਦਰਤਾ ਹੈ ਤੇ ਨਾਂ ਹੀ ਮੋਹ ਲੈਣ ਵਾਲੀਆਂ ਅੱਖਾਂ, ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਨਾਂ ਮੇਰਾ ਚੰਗਾ ਖਾਨਦਾਨ ਹੈ, ਨਾਂ ਹੀ ਆਚਰਣ ਜਾਂ ਮਿੱਠੀ ਬੋਲ-ਬਾਣੀ। ਠਹਿਰਾਉ। ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਨੀ ਆਪਣੇ ਆਪ ਨੂੰ ਬ੍ਰਹਮ-ਗਿਆਨ ਨਾਲ ਸ਼ਿੰਗਾਰਦੀ ਹੈ। ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਪਰ ਜੇਕਰ ਉਸ ਦਾ ਪਤੀ ਉਸ ਨੂੰ ਪਿਆਰ ਕਰਦਾ ਹੈ, ਕੇਵਲ ਤਦ ਹੀ ਉਹ ਨਸੀਬਾਂ ਵਾਲੀ ਵਹੁਟੀ ਬਣਦੀ ਹੈ। ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਉਸ ਦਾ ਕੋਈ ਸਰੂਪ ਨਹੀਂ, ਨਾਂ ਹੀ ਕੋਈ ਨੁਹਾਰ। ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਆਮੀ ਅਖੀਰ ਦੇ ਵੇਲੇ ਭਜਿਆ ਨਹੀਂ ਜਾ ਸਕਦਾ। ਸੁਰਤਿ ਮਤਿ ਨਾਹੀ ਚਤੁਰਾਈ ॥ ਮੇਰੇ ਵਿੱਚ ਕੋਈ ਸੋਚ ਸਮਝ, ਅਕਲ ਅਤੇ ਹੁਸ਼ਿਆਰੀ ਨਹੀਂ, ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਮਿਹਰ ਧਾਰ ਕੇ, ਮੈਨੂੰ ਆਪਣੇ ਚਰਨਾਂ ਨਾਲ ਜੋੜ ਲੈ, ਹੇ ਸੁਆਮੀ! ਖਰੀ ਸਿਆਣੀ ਕੰਤ ਨ ਭਾਣੀ ॥ ਭਾਵੇਂ ਬਹੁਤੀ ਅਕਲਮੰਦ ਭੀ ਕਿਉਂ ਨਾਂ ਹੋਵੇ, ਉਹ ਪਤਨੀ ਆਪਣੇ ਪਤੀ ਨੂੰ ਨਹੀਂ ਭਾਉਂਦੀ, ਮਾਇਆ ਲਾਗੀ ਭਰਮਿ ਭੁਲਾਣੀ ॥੫॥ ਜੋ ਧਨ-ਦੌਲਤ ਨੂੰ ਚਿਮੜੀ ਹੋਈ ਹੈ ਅਤੇ ਜਿਸ ਨੂੰ ਸੰਦੇਹ ਨੇ ਕੁਰਾਹੇ ਪਾਇਆ ਹੋਇਆ ਹੈ। ਹਉਮੈ ਜਾਈ ਤਾ ਕੰਤ ਸਮਾਈ ॥ ਜੇਕਰ ਉਹ ਆਪਣੀ ਹੰਗਤਾਂ ਨੂੰ ਮੇਟ ਦੇਵੇ, ਤਦ ਉਹ ਆਪਣੇ ਭਰਤੇ ਵਿੱਚ ਲੀਨ ਹੋ ਜਾਂਦੀ ਹੈ, ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਤੇ ਕੇਵਲ ਤਦ ਹੀ ਪਤਨੀ ਆਪਣੇ ਪਤੀ ਦੇ ਨੌ ਖਜਾਨਿਆਂ ਨੂੰ ਪਾ ਸਕਦੀ ਹੈ। ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੁੜ ਕੇ ਮੈਂ ਬਹੁਤ ਤਕਲੀਫ ਉਠਾਈ ਹੈ। ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਹੁਣ ਤੂੰ ਮੇਰਾ ਹੱਥ ਪਕੜ, ਹੇ ਮੇਰੇ ਪਾਤਿਸ਼ਾਹ ਦਿਲਬਰ ਸੁਆਮੀ! ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਗੁਰੂ ਜੀ ਫਰਮਾਉਂਦੇ ਹਨ, ਕੰਤ ਹੁਣ ਹੈ ਅਤੇ ਅੱਗੇ ਭੀ ਹੋਵੇਗਾ। ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ ਜਿਸ ਕਿਸੇ ਨੂੰ ਪ੍ਰੀਤਮ ਪਿਆਰ ਕਰਦਾ ਹੈ, ਕੇਵਲ ਉਸੇ ਨੂੰ ਹੀ ਉਹ ਮਾਣਦਾ ਹੈ। copyright GurbaniShare.com all right reserved. Email |